ਪੰਜਾਬ ’ਚ ਕਿਸਾਨਾਂ ਨੇ ਸ਼ੁਰੂ ਕੀਤਾ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ
01:20 PM Sep 28, 2023 IST
ਅੰਮ੍ਰਿਤਸਰ, 28 ਸਤੰਬਰ
ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਪੰਜਾਬ ’ਚ ਤਿੰਨ ਦਨਿ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨ ਕਈ ਥਾਵਾਂ ’ਤੇ ਰੇਲ ਪਟੜੀਆਂ ’ਤੇ ਬੈਠ ਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿੱਤੀ ਪੈਕੇਜ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ 30 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨਾਂ ਨੇ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਤਰਨਤਾਰਨ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਅਤੇ ਅੰਮ੍ਰਿਤਸਰ iਜ਼ਿਲ੍ਹਿਆਂ ’ਚ ਰੇਲਾਂ ਰੋਕੀਆਂ ਹਨ। ਅੰਮ੍ਰਿਤਸਰ 'ਚ ਦੇਵੀਦਾਸ ਪੁਰਾ 'ਚ ਅੰਮ੍ਰਿਤਸਰ-ਦਿੱਲੀ ਰੇਲਵੇ ਟਰੈਕ 'ਤੇ ਕਿਸਾਨਾਂ ਧਰਨਾ ਦੇ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਬੀਕੇਯੂ (ਏਕਤਾ ਆਜ਼ਾਦ), ਆਜ਼ਾਦ ਕਿਸਾਨ ਕਮੇਟੀ ਦੋਆਬਾ, ਬੀਕੇਯੂ (ਬਹਿਰਾਮਕੇ), ਬੀਕੇਯੂ (ਸ਼ਹੀਦ ਭਗਤ ਸਿੰਘ) ਅਤੇ ਬੀਕੇਯੂ (ਛੋਟੂ ਰਾਮ) ਸਮੇਤ ਕਈ ਕਿਸਾਨ ਜਥੇਬੰਦੀਆਂ ਇਸ ਅੰਦੋਲਨ ਦਾ ਹਿੱਸਾ ਹਨ।
Advertisement
Advertisement