ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਉਮੀਦਵਾਰ ਖ਼ਿਲਾਫ਼ ਲਾਮਬੰਦ ਹੋਣ ਲੱਗੇ ਕਿਸਾਨ

06:34 AM Oct 31, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 30 ਅਕਤੂਬਰ
ਸਥਾਨਕ ਤਰਕਸ਼ੀਲ ਭਵਨ ਵਿੱਚ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਜ਼ਿਲ੍ਹਾ ਕਮੇਟੀ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਪ੍ਰਧਾਨ ਮਨਜੀਤ ਧਨੇਰ ਤੇ ਸਾਹਿਬ ਸਿੰਘ ਬਡਬਰ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਹ ਮੀਟਿੰਗ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਹਲਕਾ ਬਰਨਾਲਾ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਨੂੰ ਹਰਾਉਣ ਦਾ ਸੱਦਾ ਦੇਣ ਲਈ 3 ਨਵੰਬਰ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਵੱਡੀ ਰੈਲੀ ਅਤੇ ਮਾਰਚ ਦੀਆਂ ਤਿਆਰੀਆਂ ਨੂੰ ਠੋਸ ਰੂਪ ਦੇਣ ਲਈ ਬੁਲਾਈ ਗਈ ਸੀ।
ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਆਪ ਅਤੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਭੂ-ਮਾਫ਼ੀਆ ਗਰੋਹ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀਆਂ ਕੋਸ਼ਿਸ਼ਾਂ ਵਿੱਚ ਲੱਗਿਆ ਹੋਇਆ ਹੈ। ਇਸ ਦੇ ਰੋਸ ਵਜੋਂ ਜਥੇਬੰਦੀ ਵਿਧਾਨ ਸਭਾ ਹਲਕਾ ਬਰਨਾਲਾ ਦੇ ਵੋਟਰਾਂ ਨੂੰ, ‘ਆਪ’ ਦੇ ਉਮੀਦਵਾਰ ਨੂੰ ਬੁਰੀ ਤਰ੍ਹਾਂ ਹਰਾਉਣ ਦਾ ਹੋਕਾ ਦੇਣ ਲਈ 6 ਜ਼ਿਲ੍ਹਿਆਂ ਦੇ ਕਿਸਾਨ 3 ਨਵੰਬਰ ਨੂੰ ਡੀਸੀ ਦਫ਼ਤਰ ਬਰਨਾਲਾ ਦੇ ਸਾਹਮਣੇ ਰੈਲੀ ਕਰਨ ਤੋਂ ਬਾਅਦ ਬਰਨਾਲਾ ਸ਼ਹਿਰ ਵਿੱਚ ਮਾਰਚ ਕਰਨਗੇ।

Advertisement

Advertisement