ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਆਵਾਜਾਈ ਰੋਕੀ

08:40 AM Sep 27, 2024 IST
ਘੱਗਰ ਦੇ ਪੁਲ ’ਤੇ ਆਵਾਜਾਈ ਠੱਪ ਕਰ ਕੇ ਧਰਨਾ ਦਿੰਦੇ ਹੋਏ ਕਿਸਾਨ।

ਬਲਜੀਤ ਸਿੰਘ
ਸਰਦੂਲਗੜ੍ਹ, 26 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਅੱਜ ਘੱਗਰ ਦੇ ਪੁਲ ’ਤੇ ਧਰਨਾ ਲਾ ਕੇ ਮਾਨਸਾ-ਸਿਰਸਾ ਕੌਮੀ ਮਾਰਗ ’ਤੇ ਆਵਾਜਾਈ ਰੋਕੀ। ਕਿਸਾਨਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਂਨੰਦੀ, ਬਿੰਦਰ ਸਿੰਘ ਝੰਡਾ, ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਆਦਿ ਨੇ ਕਿਹਾ ਕਿ ਪਿਛਲੇ ਸਾਲ ਗੜਿਆਂ ਕਾਰਨ ਕਈ ਪਿੰਡਾਂ ਵਿੱਚ ਕਣਕ ਦੀ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਸੀ। ਜਥੇਬੰਦੀ ਦੇ ਸੰਘਰਸ਼ ਤੋਂ ਬਾਅਦ ਸਬੰਧਤ ਮਹਿਕਮੇ ਵੱਲੋਂ ਕੀਤੇ ਸਰਵੇ ਅਨੁਸਾਰ ਮਾਰ ਵਾਲੇ ਪਿੰਡਾਂ ਨੂੰ ਮੁਆਵਜ਼ਾ ਦਿੱਤਾ ਗਿਆ ਪਰ ਪਿੰਡ ਮੀਰਪੁਰ ਕਲਾਂ ਅਤੇ ਜਟਾਣਾ ਕਲਾਂ ਦੀ ਨੁਕਸਾਨੀ ਫਸਲ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਇਨ੍ਹਾਂ ਦੋਵਾਂ ਪਿੰਡਾਂ ਦੀ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ ਇਹ ਧਰਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਇਸ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਮੁਆਵਜ਼ਾ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਧਰਨਾਕਾਰੀਆਂ ਤੇ ਪ੍ਰਸ਼ਾਸਨ ’ਚ ਹੋਈ ਮੀਟਿੰਗ ਤੋਂ ਬਾਅਦ ਭਰੋਸਾ ਦਿਵਾਉਣ ’ਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਧਰਨੇ ਦੌਰਾਨ ਜਾਮ ਹੋਈ ਸੜਕ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਕਈ ਕਿਲੋਮੀਟਰ ਦਾ ਰਾਸਤਾ ਪੈਦਲ ਚੱਲਣਾ ਪਿਆ ਤੇ ਬਹੁਤੇ ਵਾਹਨਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਆਪਣੇ ਰਾਸਤੇ ਬਦਲਣੇ ਪਏ। ਇਸ ਮੌਕੇ ਜੋਗਿੰਦਰ ਸਿੰਘ ਬੁੱਢਲਾਡਾ, ਮਨਜੀਤ ਸਿੰਘ ਖਾਲਸਾ, ਰਮਨਦੀਪ ਸਿੰਘ ਕੁਸਲਾ, ਜਗਸੀਰ ਸਿੰਘ ਮਾਨਸਾ, ਕੁਲਦੀਪ ਸਿੰਘ ਝੁਨੀਰ ਆਦਿ ਹਾਜ਼ਰ ਸਨ।

Advertisement

Advertisement