ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਸ਼ੇਰਪੁਰ ਚੌਕ ਵਿੱਚ ਆਵਾਜਾਈ ਰੋਕੀ

11:04 AM Oct 14, 2024 IST
ਲੁਧਿਆਣਾ ਵਿੱਚ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਧਰਨੇ ਦੌਰਾਨ ਸ਼ੇਰਪੁਰ ਚੌਕ ਵਿੱਚ ਲੱਗਿਆ ਹੋਇਆ ਜਾਮ। -ਫੋਟੋ: ਹਿਮਾਂਸ਼ੂ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 13 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੈਂਕੜੇ ਵਰਕਰਾਂ ਵੱਲੋਂ ਲੁਧਿਆਣਾ-ਦਿੱਲੀ ਸੜਕ ’ਤੇ ਸ਼ੇਰਪੁਰ ਚੌਂਕ ਵਿੱਚ ਧਰਨਾ ਦੇ ਕੇ ਤਿੰਨ ਘੰਟੇ ਲਈ ਆਵਾਜਾਈ ਠੱਪ ਰੱਖੀ। ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਅੰਮ੍ਰਿਤਸਰ-ਦਿੱਲੀ ਮੁੱਖ ਮਾਰਗ ’ਤੇ ਆਵਾਜਾਈ ਠੱਪ ਰਹੀ ਜਿਸ ਕਾਰਨ ਹਰ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਤਿੰਨ ਘੰਟੇ ਲਈ ਪੰਜਾਬ ਭਰ ਵਿੱਚ ਆਵਾਜਾਈ ਠੱਪ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸ਼ੇਰਪੁਰ ਚੌਕ ਵਿੱਚ ਆਵਾਜਾਈ ਠੱਪ ਰੱਖੀ ਗਈ ਹੈ। ਉਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਅਤੇ ਦਿੱਤੇ ਗਏ ਮੰਗ ਪੱਤਰ ਅਨੁਸਾਰ ਫ਼ੈਸਲੇ ਨਹੀਂ ਕੀਤੇ ਜਾਂਦੇ ਉਨੀ ਦੇਰ ਤੱਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਵੀਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਧਰਨੇ ਦੌਰਾਨ ਮਰੀਜ਼ਾਂ, ਬਜ਼ੁਰਗਾਂ ਅਤੇ ਐਂਬੂਲੈਂਸ ਗੱਡੀਆਂ ਨੂੰ ਨਹੀਂ ਰੋਕਿਆ ਗਿਆ। ਉਨ੍ਹਾਂ ਉਯੂਨੀਅਨ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਜਗਪਾਲ ਸਿੰਘ ਗਿਆਸਪੁਰਾ, ਜਸਵਿੰਦਰ ਸਿੰਘ, ਹਰਮਿੰਦਰ ਸਿੰਘ, ਮੋਹਨ ਸਿੰਘ ਡਾਬਾ, ਜੱਗਾ ਸਿੰਘ ਅਤੇ ਜਗਦੀਪ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

Advertisement

ਟਰੱਕ ਡਰਾਈਵਰ ਹਿਰਾਸਤ ’ਚ ਲਿਆ

ਧਰਨੇ ਦੌਰਾਨ ਇੱਕ ਟਰੱਕ ਦੇ ਡਰਾਈਵਰ ਨੇ ਆਪਣਾ ਟਰੱਕ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਧਰਨਾਕਾਰੀਆਂ ਨੇ ਉਸ ਨੂੰ ਰੋਕ ਦਿੱਤਾ। ਇਸ ਮਗਰੋਂ ਟਰੱਕ ਡਰਾਈਵਰ ਕਿਸਾਨਾਂ ਨਾਲ ਬਹਿਸਬਾਜ਼ੀ ਕਰਨ ਲੱਗ ਪਿਆ ਤੇ ਖ਼ੁਦ ਨੂੰ ਕਿਸਾਨ ਦੱਸਦੇ ਹੋਏ ਲੰਘਾਉਣ ਲਈ ਕਿਹਾ। ਜਦੋਂ ਧਰਨਕਾਰੀਆਂ ਨੇ ਉਸ ਨੂੰ ਅੱਗੇ ਨਹੀਂ ਲੰਘਣ ਦਿੱਤਾ ਤਾਂ ਉਸ ਨੇ ਗੁੱਸੇ ਵਿੱਚ ਟਰੱਕ ਧਰਨਾਕਾਰੀਆਂ ਤੇ ਚਾੜ੍ਹਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਉਥੇ ਤਾਇਨਾਤ ਪੁਲੀਸ ਅਧਿਕਾਰੀਆਂ ਨੇ ਟਰੱਕ ਚਾਲਕ ਨੂੰ ਸਮੇਤ ਟਰੱਕ ਹਿਰਾਸਤ ਵਿੱਚ ਲੈ ਲਿਆ ਤੇ ਥਾਣੇ ਲੈ ਗਏ।

Advertisement
Advertisement