ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਣਕ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਨੇ ਬੋਹਾ-ਬੁਢਲਾਡਾ ਸੜਕ ’ਤੇ ਆਵਾਜਾਈ ਰੋਕੀ

07:44 AM Apr 18, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਬੋਹਾ, 17 ਅਪਰੈਲ
ਬੋਹਾ ਅਨਾਜ ਮੰਡੀ ਵਿਚ ਕਣਕ ਦੀ ਮੱਠੀ ਚਾਲ ਚੱਲ ਰਹੀ ਖਰੀਦ ਕਾਰਨ ਕਿਸਾਨ ਕਈ ਦਿਨਾਂ ਤੋਂ ਮੰਡੀ ਵਿਚ ਖੁਆਰ ਹੋ ਰਹੇ ਹਨ ਜਿਸ ਤੋਂ ਅੱਕੇ ਕਿਸਾਨਾਂ ਨੇ ਅੱਜ ਬੋਹਾ-ਬੁਢਲਾਡਾ ਮੁੱਖ ਸੜਕ ’ਤੇ ਜਾਮ ਲਾ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਬਾਬਾ ਪ੍ਰਸ਼ੋਤਮ ਸਿੰਘ ਗਿੱਲ, ਕਿਸਾਨ ਆਗੂ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਤੇ ਹੋਰਨਾਂ ਨੇ ਕਿਹਾ ਕਿ ਕਿਸਾਨ ਪਿੱਛਲੇ ਸੱਤ ਦਿਨਾਂ ਤੋਂ ਮੰਡੀਆਂ ਵਿੱਚ ਖੁਆਰ ਹੋ ਰਹੇ ਹਨ ਪਰ ਪੰਜਾਬ ਸਰਕਾਰ ਕਣਕ ਵਿੱਚ ਵੱਧ ਨਮੀ ਦਾ ਬਹਾਨਾ ਬਣਾ ਕੇ ਕਣਕ ਦੀ ਖਰੀਦ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਨਮੀ ਚੈਕ ਕਰਨ ਵਾਲੀਆਂ ਮਸ਼ੀਨਾਂ ਵਿੱਚ ਕੋਈ ਗੜਬੜੀ ਹੈ ਕਿਉਂਕਿ ਪਿੱਛਲੇ ਸਾਲ ਦੀ ਕਣਕ ਵਿਚ ਨਮੀ 13 ਪੁਆਇੰਟ ਤੱਕ ਆ ਰਹੀ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਫਰੀਦਕੇ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਬੋਲੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਪਰ ਕਿਸਾਨ ਨਮੀ ਵਿਚ ਕੁਝ ਛੋਟ ਦੇਣ ਦੇਣ ਦੀ ਮੰਗ ’ਤੇ ਅੜੇ ਰਹੇ। ਉਪਰੰਤ ਡੀਐਫਐਸਓ ਬਲਜੀਤ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਵਿਭਾਗ ਦੇ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਕੇ ਛੇਤੀ ਹੀ ਇਸਦਾ ਹੱਲ ਕਰਨਗੇ ਪਰ ਇਸ ਦੌਰਾਨ ਗੱਲਬਾਤ ਬੇਸਿੱਟਾ ਰਹਿਣ ’ਤੇ ਕਿਸਾਨਾਂ ਨੇ ਸੜਕ ਤੋਂ ਧਰਨਾ ਚੁੱਕ ਕੇ ਮਾਰਕੀਟ ਕਮੇਟੀ ਬੋਹਾ ਦੇ ਦਫਤਰ ਵਿੱਚ ਦਾ ਘਿਰਾੳ ਕਰ ਲਿਆ ਜੋ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ

Advertisement

Advertisement
Advertisement