ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੌਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਧਰਨੇ

09:03 AM Nov 10, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਨਵੰਬਰ
ਭਾਰਤੀ ਕਿਸ4ਾਨ ਯੂਨੀਅਨ ਉਗੁਰਾਹਾਂ ਵੱਲੋਂ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ ਅੱਜ 24ਵੇਂ ਦਿਨ ਵੀ ਧਰਨਾ ਲਗਾ ਕੇ ਪਰਚੀ ਮੁਕਤ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਾਕ ਸਕੱਤਰ ਹਰਜਿੰਦਰ ਸਿੰਘ ਘਰਾਚੋਂ, ਔਰਤ ਆਗੂ ਕਰਨੈਲ ਕੌਰ ਬਲਿਆਲ, ਜਸਵਿੰਦਰ ਕੌਰ ਕਾਲਾਝਾੜ ਅਤੇ ਮਹਿੰਦਰ ਕੌਰ ਰਾਜਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਝੋਨੇ ਦਾ ਇੱਕ ਇੱਕ ਦਾਣਾ ਵਿਕਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ।
ਲਹਿਰਾਗਾਗਾ (ਰਮੇਸ਼ ਭਾਰਜਵਾਜ): ਬੀਕੇਯੂ ਏਕਤਾ ਉਗਰਾਹਾਂ ਬਲਾਕ ਵੱਲੋਂ ਕਿਸਾਨੀ ਮੰਗਾਂ ਲਾਗੂ ਨਾ ਹੋਣ ਤੱਕ ਲਹਿਰਾਗਾਗਾ-ਜਾਖਲ ਸੜਕ ’ਤੇ ਟੌਲ ਪਲਾਜ਼ਾ ’ਤੇ 24ਵੇਂ ਦਿਨ ਧਰਨਾ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ, ਰਿੰਕੂ ਸਿੰਘ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਮੰਡੀਆਂ ’ਚੋਂ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਨਹੀਂ ਚੁੱਕਦੀ ਕਣਕ ਦੀ ਫ਼ਸਲ ਬੀਜਣ ਲਈ ਡੀਏਪੀ ਖਾਦ ਦਾ ਪ੍ਰਬੰਧ ਤੇ ਕਿਸਾਨਾਂ ਤੇ ਮਜਬੂਰੀਵੱਸ ਪਰਾਲੀ ਫੁੱਕਣ ਦੇ ਪਾਏ ਪਰਚੇ ਰੱਦ ਨਹੀਂ ਕਰਦੀ ਧਰਨੇ ਉਦੋਂ ਤੱਕ ਜਾਰੀ ਰਹਿਣਗੇ

Advertisement

Advertisement