ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ ਤੇ ਚੁਕਾਈ ਲਈ ਡਟੇ ਕਿਸਾਨ

10:23 AM Oct 22, 2024 IST
ਚੱਕ ਬਾਹਮਣੀਆਂ ਦੇ ਟੌਲ ਉੱਪਰ ਲਗਾਏ ਧਰਨੇ ’ਚ ਬੈਠੇ ਕਿਸਾਨ ਅਤੇ ਮਜ਼ਦੂਰ। -ਫੋਟੋ: ਖੋਸਲਾ

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 21 ਅਕਤੂਬਰ
ਝੋਨੇ ਦੀ ਖਰੀਦ ਅਤੇ ਚੁਕਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਦੀ ਅਗਵਾਈ ਵਿਚ ਚੱਕ ਬਾਹਮਣੀਆਂ ਦੇ ਟੌਲ ਉੱਪਰ ਲਗਾਏ ਧਰਨੇ ਦੇ ਅੱਜ ਪੰਜਵੇਂ ਦਿਨ ਵੀ ਟੌਲ ਪਰਚੀ ਮੁਕਤ ਰਿਹਾ। ਅੱਜ ਦੇ ਧਰਨੇ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਇਲਾਕਾ ਸ਼ਾਹਕੋਟ-ਨਕੋਦਰ ਦੇ ਆਗੂ ਸੁਖਜਿੰਦਰ ਲਾਲੀ, ਸਤਨਾਮ ਸਿੰਘ ਉੱਗੀ, ਜਸਵੀਰ ਜੱਸਾ ਅਤੇ ਰਾਜਪਾਲ ਨੇ ਸ਼ਮੂਲੀਅਤ ਕਰਕੇ ਕਿਸਾਨ-ਮਜ਼ਦੂਰ ਏਕਤਾ ਵੱਲ ਕਦਮ ਪੁੱਟਿਆ। ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਬਲਕਾਰ ਸਿੰਘ ਫਾਜ਼ਿਲਵਾਲ, ਜਸਪਾਲ ਸਿੰਘ ਸੰਢਾਂਵਾਲ,ਗੁਰਮੁਖ ਸਿੰਘ ਸਿੱਧੂ ਅਤੇ ਮਨਜੀਤ ਸਿੰਘ ਸਾਬੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਕਾਰਨ ਉਨ੍ਹਾਂ ਦੇ ਤਿਉਹਾਰ ਮੰਡੀਆਂ ਵਿੱਚ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬੇਰੁੱਖੀ ਕਾਰਨ ਲਗਦਾ ਹੈ ਕਿ ਉਨ੍ਹਾਂ ਦੀ ਦੀਵਾਲੀ ਵੀ ਮੰਡੀਆਂ ਵਿੱਚ ਹੀ ਲੰਘੇਗੀ। ਕਿਸਾਨ ਆਗੂ ਜੀਵਨ ਸਿੰਘ,ਸਾਧੂ ਸਿੰਘ, ਜਸਪਾਲ ਸਿੰਘ, ਤਰਸਿੰਦਰ ਸਿੰਘ, ਅਮਨ ਹੁੰਦਲ, ਸੰਤੋਖ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਮੂਲੇਵਾਲ ਨੇ ਮੰਗ ਕੀਤੀ ਕਿ ਪੀ.ਆਰ 126 ਝੋਨੇ ਸਮੇਤ ਹਰ ਕਿਸਮ ਦੇ ਝੋਨੇ ਨੂੰ ਐੱਮਐੱਸਪੀ ’ਤੇ ਨਿਰਵਿਘਨ ਖਰੀਦਿਆ ਜਾਵੇ, ਖਰੀਦੇ ਝੋਨੇ ਦੀ ਚੁਕਾਈ ਕਰਵਾਉਣ, 22 ਫੀਸਦੀ ਨਮੀ ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ। ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ।

Advertisement

Advertisement