ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਭਾਜਪਾ ਉਮੀਦਵਾਰ ਨੂੰ ਘੇਰ ਕੇ ਪੁੱਛੇ ਸਵਾਲ

10:24 AM May 22, 2024 IST
ਭਾਜਪਾ ਉਮੀਦਵਾਰ ਗੇਜਾ ਰਾਮ ਨਾਲ ਸਵਾਲ-ਜਵਾਬ ਕਰਦੇ ਹੋਏ ਕਿਸਾਨ ਆਗੂ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 21 ਮਈ
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਅੱਜ ਮਾਛੀਵਾੜਾ ਵਿਖੇ ਚੋਣ ਪ੍ਰਚਾਰ ਲਈ ਨਿਕਲੇ ਤਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਉਨ੍ਹਾਂ ਨੂੰ ਦਫ਼ਤਰ ਅੱਗੇ ਘੇਰ ਕੇ ਬੜੇ ਸ਼ਾਂਤਮਈ ਢੰਗ ਨਾਲ ਸਵਾਲ ਪੁੱਛੇ। ਕਿਸਾਨ ਆਗੂਆਂ ਸੁਖਵਿੰਦਰ ਸਿੰਘ ਭੱਟੀਆਂ, ਗੁਰਦੀਪ ਸਿੰਘ ਗਿੱਲ, ਜਸਵੀਰ ਸਿੰਘ ਪਵਾਤ, ਮਨਰਾਜ ਸਿੰਘ ਲੁਬਾਣਗੜ੍ਹ, ਗੁਰਵਿੰਦਰ ਸਿੰਘ ਰਾਣਵਾਂ, ਅਜਮੇਰ ਸਿੰਘ, ਗੁਰਦੀਪ ਸਿੰਘ ਲੁਬਾਣਗੜ੍ਹ, ਬਹਾਦਰ ਸਿੰਘ, ਜਸਵੀਰ ਸਿੰਘ ਗੜ੍ਹੀ, ਸੁੱਚਾ ਸਿੰਘ ਗੜ੍ਹੀ, ਜਸਵੰਤ ਸਿੰਘ, ਹਰਦੀਪ ਸਿੰਘ ਨੇ ਭਾਜਪਾ ਉਮੀਦਵਾਰ ਨੂੰ ਸਵਾਲ ਪੁੱਛੇ। ਇਸ ਮੌਕੇ ਭਾਜਪਾ ਉਮੀਦਵਾਰ ਗੇਜਾ ਰਾਮ ਨੇ ਬੜੇ ਸ਼ਾਂਤਮਈ ਢੰਗ ਨਾਲ ਕਿਸਾਨਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਫ਼ਾਈ ਸੇਵਕ ਵਜੋਂ ਵੀ ਨੌਕਰੀ ਕੀਤੀ, ਮੰਡੀਆਂ ਵਿਚ ਫਸਲਾਂ ਦੀ ਸਾਫ਼-ਸਫ਼ਾਈ ਦੀ ਮਜ਼ਦੂਰੀ ਕੀਤੀ ਅਤੇ ਉਹ ਮਜ਼ਦੂਰ ਦੇ ਪੁੱਤਰ ਹਨ।
ਉਨ੍ਹਾਂ ਕਿਹਾ ਕਿ ਉਹ ਐੱਮਪੀ ਬਣਨ ’ਤੇ ਲੋਕ ਸਭਾ ਵਿੱਚ ਕਿਸਾਨਾਂ ਦੀਆਂ ਮੰਗਾਂ ਜ਼ਰੂਰ ਉਠਾਉਣਗੇ। ਇਸ ਮੌਕੇ ਭਾਜਪਾ ਉਮੀਦਵਾਰ ਗੇਜਾ ਰਾਮ ਨੇ ਕਿਸਾਨਾਂ ਦਾ ਹੱਥ ਫੜ ਕੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦਾ ਨਾਅਰਾ ਲਗਾਇਆ, ਮਗਰੋਂ ਉਹ ਆਪਣੇ ਸਮਰਥਕਾਂ ਸਣੇ ਮਾਛੀਵਾੜਾ ਦੇ ਬਾਜ਼ਾਰਾਂ ਵਿਚ ਚੋਣ ਪ੍ਰਚਾਰ ਲਈ ਨਿਕਲ ਗਏ। ਗੇਜਾ ਰਾਮ ਦੁਰਗਾ ਸ਼ਕਤੀ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਬਾਜ਼ਾਰ ਵਿਚ ਪੈਦਲ ਮਾਰਚ ਕਰਦਿਆਂ ਦੁਕਾਨਦਾਰਾਂ ਨੂੰ ਮਿਲੇ ਅਤੇ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਬੇਸ਼ੱਕ ਗੇਜਾ ਰਾਮ ਅਤੇ ਕਿਸਾਨਾਂ ਵਿਚਕਾਰ ਹੋਏ ਸਵਾਲ-ਜਵਾਬ ਬਹੁਤ ਸ਼ਾਂਤਮਈ ਰਹੇ ਪਰ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

Advertisement

Advertisement