ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਵਿਕਾਸ ਕਾਰਜ ਹੌਲੀ ਚੱਲਣ ਕਾਰਨ ਕੌਂਸਲ ਦਫ਼ਤਰ ਘੇਰਿਆ

09:07 AM Jan 30, 2024 IST
ਮਾਨਸਾ ਵਿੱਚ ਨਗਰ ਕੌਂਸਲ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਜੋਗਿੰਦਰ ਿਸੰਘ ਮਾਨ
ਮਾਨਸਾ, 29 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਅਤੇ ਕਿਸਾਨਾਂ ਨੇ ਅੱਜ ਮਾਨਸਾ ਸ਼ਹਿਰ ਵਿੱਚ 33 ਫੁੱਟ ਚੌੜੀ ਸੜਕ ਬਣਾਉਣ ਦੇ ਕਾਰਜ ’ਚ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਕੌਂਸਲ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਮਾਨਸਾ ਸ਼ਹਿਰ ਦਾ 33 ਫੁੱਟ ਰੋਡ ਬਣਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਪਾਸਿਓਂ ਸੜਕ ਬਣਾਉਣ ਲਈ ਘਰਾਂ ਦੀਆਂ ਦੇਹਲੀਆਂ/ਪੌੜੀਆਂ ਤੋੜੀਆਂ ਸਨ, ਉਸ ਪਾਸੇ ਸੜਕ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਪੌੜੀਆਂ ਟੁੱਟੀਆਂ ਹੋਣ ਕਾਰਨ ਲੋਕ ਆਪਣੇ ਘਰਾਂ ਵਿੱਚ ਫੱਟੇ ਰੱਖ ਕੇ ਜਾਣ ਲਈ ਮਜਬੂਰ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਜਿਸ ਪਾਸੇ ਸੜਕ ਵਧੀਆ ਹਾਲਤ ਵਿੱਚ ਸੀ, ਉਸ ’ਤੇ ਲੁੱਕ ਪਾ ਕੇ ਖਾਨਾਪੂਰਤੀ ਕਰ ਦਿੱਤੀ ਗਈ ਹੈ। ਕਿਸਾਨ ਆਗੂਆਂ ਦੱਸਿਆ ਕਿ ਉਹ ਸੜਕ ਬਣਾਉਣ ਲਈ ਵਾਰ-ਵਾਰ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਕੰਮ ਛੇਤੀ ਸ਼ੁਰੂ ਕਰਨ ਦੇ ਭਰੋਸੇ ਮਗਰੋਂ ਵੀ ਨਿਰਮਾਣ ਕਾਰਜ ਹਾਲੇ ਤੱਕ ਸ਼ੁਰੂ ਨਹੀਂ ਹੋਇਆ। ਕੰਮ ਨਾ ਸ਼ੁਰੂ ਹੋਣ ਕਾਰਨ ਜਥੇਬੰਦੀ ਨੂੰ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ।
ਇਸੇ ਦੌਰਾਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਤਹਿਸੀਲਦਾਰ ਨੇ ਧਰਨੇ ਵਿੱਚ ਆ ਕੇ ਭਰੋਸਾ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਦੇ ਅੱਜ ਫਾਈਲ ’ਤੇ ਦਸਤਖ਼ਤ ਹੋ ਚੁੱਕੇ ਹਨ ਅਤੇ ਕੱਲ੍ਹ ਨੂੰ ਵਰਕ ਆਰਡਰ ਠੇਕੇਦਾਰ ਨੂੰ ਜਾਰੀ ਕਰਕੇ ਜਲਦੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਅਧਿਕਾਰੀ ਦੇ ਭਰੋਸ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਦਿੱਤਾ। ਇਸ ਮੌਕੇ ਜੁਗਰਾਜ ਸਿੰਘ ਮਾਨਸਾ, ਲਾਭ ਸਿੰਘ ਖੋਖਰ, ਗੁਰਦੀਪ ਸਿੰਘ ਖੋਖਰ ਤੇ ਸੁਖਦੇਵ ਸਿੰਘ ਬੁਰਜ ਹਰੀ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement