For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ

09:07 AM Oct 30, 2024 IST
ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ
ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਮੁੱਖ ਗੇਟ ਦਾ ਘਿਰਾਓ ਕਰਕੇ ਰੋਸ ਧਰਨਾ ਦਿੰਦੇ ਹੋਏ ਕਿਸਾਨ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਕਰੀਬ ਚਾਰ ਘੰਟੇ ਘਿਰਾਓ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਕਿਸਾਨ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਨਾ ਹੋਣ, ਮੰਡੀਆਂ ’ਚੋਂ ਲਿਫਟਿੰਗ ਨਾ ਹੋਣ, ਪਰਾਲੀ ਪ੍ਰਦੂਸ਼ਣ ਦੇ ਨਾਂ ਹੇਠ ਕਿਸਾਨਾਂ ਖ਼ਿਲਾਫ਼ ਕੇਸ ਦਰਜ ਅਤੇ ਜੁਰਮਾਨਾ ਕਰਨ ਅਤੇ ਡੀਏਪੀ ਖਾਦ ਨਾ ਮਿਲਣ ਤੋਂ ਖਫ਼ਾ ਹਨ।
ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ,ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ,ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਨਰੰਜਣ ਸਿੰਘ ਸਫੀਪੁਰ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਨਵਾਂਗਾਓ,ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਬੁਗਰਾ ਨੇ ਕਿਹਾ ਕਿ ਝੋਨੇ ਦੀ ਖ੍ਰੀਦ ਦਾ ਸੀਜ਼ਨ ਸ਼ੁਰੂ ਹੋਏ ਨੂੰ ਅੱਜ 29 ਦਿਨ ਹੋ ਗਏ ਪਰ ਖ੍ਰੀਦ ਅਜੇ ਤੱਕ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ । ਕਿਸਾਨ ਮੰਡੀਆਂ ਚ ਰੁਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਨਹੀਂ ਚੱਲਦੀ ਤੇ ਝੋਨੇ ਦੀ ਖਰੀਦ ਬਿਨਾਂ ਕੱਟ ਤੋਂ ਤੇ ਪੂਰੇ ਮੁੱਲ ’ਤੇ ਨਹੀਂ ਹੁੰਦੀ ਅਤੇ ਡੀਏਪੀ ਦੀ ਘਾਟ ਪੂਰੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
Author Image

joginder kumar

View all posts

Advertisement