ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਮੁਆਵਜ਼ੇ ਲਈ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਘੇਰੀਆਂ

09:56 AM Aug 20, 2023 IST
featuredImage featuredImage
ਜੰਡਿਆਲਾ ਗੁਰੂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ।

ਸਿਮਰਤ ਪਾਲ ਸਿੰਘ
ਜੰਡਿਆਲਾ ਗੁਰੂ, 19 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਦੇਣ ਲਈ ਅੱਜ ਸੈਂਕੜੇ ਕਿਸਾਨਾਂ ਮਜਦੂਰਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਜੰਡਿਆਲਾ ਗੁਰੂ ਸਥਿਤ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਕੱਠ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸਵਿੰਦਰ ਸਿੰਘ ਖਹਿਰਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਪਿਆਰਾ ਸਿੰਘ ਧਾਰੜ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਛੱਜਲਵੱਡੀ ਨੇ ਕੀਤੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ ਸੀ ਕਿ ਜੇਕਰ ਮੰਤਰੀ ਜਾਂ ਵਿਧਾਇਕ ਆਪ ਮੰਗ ਪੱਤਰ ਨਹੀਂ ਲੈਂਦੇ ਤਾਂ ਉਨ੍ਹਾਂ ਦੇ ਘਰਾਂ ਸਾਹਮਣੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸੇ ਤਹਿਤ ਹੀ ਅੱਜ ਜਦੋਂ ਹਰਭਜਨ ਸਿੰਘ ਈਟੀਓ ਚਿਤਾਵਨੀ ਪੱਤਰ ਪ੍ਰਾਪਤ ਕਰਨ ਨਾ ਪਹੁੰਚੇ ਤਾਂ ਆਗੂਆਂ ਨੇ ਮੰਤਰੀ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਵੱਲ ਮਾਰਚ ਕਰਕੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਤਾਂ ਪੁਲੀਸ ਅਧਿਕਾਰੀਆਂ ਨੇ ਮੰਤਰੀ ਈਟੀਓ ਦੇ ਪਹੁੰਚਣ ਦਾ ਭਰੋਸਾ ਦਿਵਾਇਆ ਅਤੇ ਲਗਭਗ ਸ਼ਾਮ 4 ਵਜੇ ਮੰਤਰੀ ਵੱਲੋਂ ਮੰਗ ਪੱਤਰ ਲੈਣ ਉਪਰੰਤ ਧਰਨਾ ਸਮਾਪਤ ਦਿੱਤਾ ਗਿਆ।
ਪਠਾਨਕੋਟ (ਐਨਪੀ. ਧਵਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਬੀਰ ਸਿੰਘ ਸੁਲਤਾਨੀ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ ਭਾਗੋਕਾਵਾਂ ਨੇ ਸੰਬੋਧਨ ਕੀਤਾ। ਇਸ ਮਗਰੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ ਦਿੱਤਾ ਗਿਆ।
ਗੜ੍ਹਸ਼ੰਕਰ (ਪੱਤਰ ਪ੍ਰੇਰਕ): ਖੇਤਰ ਦੇ ਪਿੰਡਾਂ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੀੜਤ ਧਿਰਾਂ ਨੂੰ ਯੋਗ ਮੁਆਵਜ਼ਾ ਨਾ ਦੇਣ ਦੇ ਰੋਸ ਵੱਜੋਂ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਰਸ਼ਨ ਸਿੰਘ ਮੱਟੂ, ਕੁਲਵਿੰਦਰ ਚਾਹਲ ਤੇ ਮਲਕੀਅਤ ਬਾਹੋਵਾਲ ਦੀ ਅਗਵਾਈ ਹੇਠ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਵਿੱਚ ਪੁੱਜੇ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਨੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ।
ਟਾਂਡਾ (ਪੱਤਰ ਪ੍ਰੇਰਕ): ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਨਾ ਮਿਲਣ ਦੇ ਰੋਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਘਰ ਅੱਗੇ ਧਰਨਾ ਲਗਾਇਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਕਿਸਾਨਾਂ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਤਰਨ ਤਾਰਨ (ਗੁਰਬਖਸ਼ਪੁਰੀ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸਿੰਘ ਸੋਹਲ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਮੌਕੇ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬੱਗੂ, ਬਲਕਾਰ ਸਿੰਘ ਵਲਟੋਹਾ, ਨਛੱਤਰ ਸਿੰਘ ਮੁਗ਼ਲਚੱਕ ਤੇ ਦਲਬੀਰ ਸਿੰਘ ਦਿਓਲ ਆਦਿ ਨੇ ਸੰਬੋਧਨ ਕੀਤਾ।

Advertisement

ਕਿਸਾਨਾਂ ਵੱਲੋਂ ਤਰੁਣ ਚੁੱਘ ਦੇ ਘਰ ਅੱਗੇ ਰੋਸ ਵਿਖਾਵਾ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ, ਪਸ਼ੂਆਂ ਤੇ ਘਰਾਂ ਆਦਿ ਦੀ ਹੋਈ ਤਬਾਹੀ ਲਈ ਕੇਂਦਰ ਸਰਕਾਰ ਕੋਲੋਂ ਦਸ ਹਜ਼ਾਰ ਕਰੋੜ ਦੀ ਰਾਹਤ ਦੇਣ ਦੀ ਮੰਗ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੇ ਘਰ ਨੇੜੇ ਰੋਸ ਵਿਖਾਵਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਜਗਤਾਰ ਸਿੰਘ ਮੁਹਾਵਾ, ਲਖਬੀਰ ਸਿੰਘ ਮੂਧਲ ਤੇ ਨਿਰਵੈਰ ਸਿੰਘ ਡਾਲੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਹੋਏ ਨੁਕਸਾਨ ਦੀ ਪੂਰਤੀ ਲਈ ਸਹੀ ਸਰਵੇਖਣ ਫੋਰੀ ਤੌਰ ’ਤੇ ਕਰਵਾਏ। ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਤਰੁਣ ਚੁੱਘ ਦੇ ਘਰ ਨੇੜੇ ਬੇਰੀ ਗੇਟ ਪਾਰਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ ਅਤੇ ਮਗਰੋਂ ਭਾਜਪਾ ਆਗੂ ਦੇ ਦਫ਼ਤਰ ਤੱਕ ਰੋਹ ਭਰਪੂਰ ਨਾਅਰਿਆਂ ਨਾਲ ਮਾਰਚ ਕੀਤਾ। ਉਨ੍ਹਾਂ ਦੱਸਿਆ ਕਿ ਭਾਜਪਾ ਆਗੂ ਦੀ ਗੈਰਹਾਜ਼ਰੀ ’ਚ ਉਸਦੇ ਓਐੱਸਡੀ ਹੇਮੰਤ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

Advertisement
Advertisement