For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਘੇਰਿਆ

10:12 AM Aug 14, 2024 IST
ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਘੇਰਿਆ
ਕਿਸਾਨ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦੇ ਹੋਏ ਬੀਕੇਯੂ ਦੇ ਆਗੂ।
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 13 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਪਿੰਡ ਚੱਠੇਵਾਲਾ ਦੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਰ ਲੈਣ ਦੇ ਕਥਿਤ ਦੋਸ਼ ਲਾਉਦਿਆਂ ਸਬ ਡਿਵੀਜ਼ਨਲ ਮੈਜਿਸਟ੍ਰੇਟ ਦੇ ਦਫਤਰ ਅੱਗੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਗੱਲਬਾਤ ਕਰਦਿਆਂ ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਆੜ੍ਹਤੀਆਂ ਤੋਂ ਲਏ ਕਥਿਤ ਕਰਜ਼ਿਆਂ ਬਦਲੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਦੀ ਕੋਸ਼ਿਸ ਹੀ ਕੀਤੀ ਸੀ ਪਰ ਮੌਜੂਦਾ ਸਰਕਾਰ ਨੇ ਤਾਂ ਅੱਜ ਚੱਠੇਵਾਲਾ ਪਿੰਡ ਦੇ ਇੱਕ ਕਿਸਾਨ ਦੀ ਸੱਤ ਲੱਖ ਰੁਪਏ ਬਦਲੇ ਢਾਈ ਏਕੜ ਜ਼ਮੀਨ ਦੀ ਕੁਰਕੀ ਕਰਕੇ ਇਹ ਦਿਖਾ ਦਿੱਤਾ ਕਿ ਜੋ ਪਿਛਲੇ ਸਮਿਆਂ ਵਿੱਚ ਸਰਕਾਰਾਂ ਨਹੀਂ ਕਰ ਸਕੀਆਂ ਉਹ ਅਸੀਂ ਕਰਾਂਗੇ। ਉਨ੍ਹਾਂ ਸਥਾਨਕ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਕਾਗਜ਼ਾਂ ਵਿੱਚ ਚਾਹੇ ਕੁਰਕੀ ਕਰ ਲਈ ਹੋਵੇ ਪਰ ਪ੍ਰਸ਼ਾਸਨ ਪੀੜਤ ਕਿਸਾਨ ਦੀ ਜ਼ਮੀਨ ਵਿੱਚ ਵੜ੍ਹਨ ਦੀ ਗਲਤੀ ਨਾ ਕਰ ਬੈਠੇਠ ਨਹੀਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

Advertisement
Advertisement
Author Image

Advertisement
×