ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਕਾਨੂੰਨਾਂ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਿਸਾਨ

10:29 AM Aug 17, 2024 IST
ਲੁਧਿਆਣਾ ਵਿੱਚ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਜਾਂਦੇ ਕਿਸਾਨ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ ਕਿਸਾਨ ਇੱਕ ਵਾਰ ਫਿਰ ਸੜਕਾਂ ’ਤੇ ਉਤਰ ਆਏ ਹਨ। ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੇ ਟਰੈਕਟਰ ਮਾਰਚ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਟਰੈਕਟਰ ਮਾਰਚ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋ ਕੇ ਸਿੱਧਾ ਡੀਸੀ ਦਫ਼ਤਰ ਦੇ ਬਾਹਰ ਪਹੁੰਚਿਆ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਸਾਹਨੇਵਾਲ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਮਾਰਚ ਵਿੱਚ 200 ਤੋਂ ਵੱਧ ਕਿਸਾਨਾਂ ਅਤੇ ਟਰੈਕਟਰ ਚਾਲਕਾਂ ਨੇ ਸ਼ਮੂਲੀਅਤ ਕੀਤੀ। ਇਹ ਮਾਰਚ ਰਾਹੋਂ ਰੋਡ ਬਸਤੀ ਜੋਧੇਵਾਲ ਤੋਂ ਸ਼ੁਰੂ ਹੋ ਕੇ ਡੀਸੀ ਦਫ਼ਤਰ ਪਹੁੰਚਿਆ। ਸਮਰਾਲਾ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਕਾਲੇ ਕਾਨੂੰਨਾਂ ਰਾਹੀ ਲੋਕਾਂ ਦੀ ਆਜ਼ਾਦੀ ਖੋਹੇ ਜਾਣ ਖਿਲਾਫ਼ ਟਰੈਕਟਰ ਮਾਰਚ ਕੀਤਾ ਗਿਆ।
ਗੁਰੂਸਰ ਸੁਧਾਰ, ਮੁੱਲਾਂਪੁਰ (ਪੱਤਰ ਪ੍ਰੇਰਕ): ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚਾ-2 ਵਾਲੇ ਸਾਂਝਾ ਫੋਰਮ ਦੇ ਸੱਦੇ ਅਨੁਸਾਰ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਉਪਰ ਮੁੱਲਾਂਪੁਰ ਸ਼ਹਿਰ ਅਤੇ ਇਲਾਕੇ ਵਿੱਚ ਟਰੈਕਟਰ ਮਾਰਚ ਕੀਤਾ ਗਿਆ।

Advertisement

Advertisement