ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਖਾਦ ਦੀ ਕਿੱਲਤ ਖ਼ਿਲਾਫ਼ ਸੜਕਾਂ ’ਤੇ ਉਤਰੇ ਕਿਸਾਨ

10:49 AM Sep 24, 2024 IST
ਡੀਏਪੀ ਦੀ ਕਿੱਲਤ ਖ਼ਿਲਾਫ਼ ਜਗਰਾਉਂ ਹਾਈਵੇਅ ’ਤੇ ਧਰਨਾ ਦਿੰਦੇ ਹੋਏ ਕਿਸਾਨ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 23 ਸਤੰਬਰ
ਡੀਏਪੀ ਦੀ ਕਿੱਲਤ ਖ਼ਿਲਾਫ਼ ਅੱਜ ਕਿਸਾਨ ਜਥੇਬੰਦੀਆਂ ਨੇ ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ’ਤੇ ਸਥਾਨਕ ਮੁੱਖ ਚੌਕ ’ਚ ਧਰਨਾ ਦਿੱਤਾ ਜਿਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਦਾ ਘਿਰਾਓ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਇਹ ਕਿੱਲਤ ਫੌਰੀ ਦੂਰ ਕਰਨ ਦੀ ਮੰਗ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਜਨਰਲ ਸਕੱਤਰ ਬਚਿੱਤਰ ਸਿੰਘ ਜਨੇਤਪੁਰਾ ਤੇ ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਮਲਸੀਹਾਂ ਬਾਜਣ ਤੇ ਮਨਪ੍ਰੀਤ ਸਿੰਘ ਚੌਕੀਮਾਨ ਨੇ ਆਖਿਆ ਕਿ ਆਲੂਆਂ ਦੀ ਬਿਜਾਈ ਬਿਲਕੁਲ ਨੇੜੇ ਹੈ ਜਿਸ ਕਾਰਨ ਡੀਏਪੀ ਦੀ ਕਿੱਲਤ ਨੂੰ ਦੂਰ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਨੇੜੇ ਹੈ ਅਤੇ ਮੰਡੀਆਂ ’ਚ ਨਵੀਂ ਫ਼ਸਲ ਆਉਣ ਵਾਲੀ ਹੈ ਪ੍ਰੰਤੂ ਪਿਛਲੇ ਸੀਜ਼ਨ ਦਾ ਝੋਨਾ ਅਜੇ ਤੱਕ ਸ਼ੈਲਰਾਂ ’ਚ ਪਿਆ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਫ਼ਸਲ ਮੰਡੀਆਂ ’ਚ ਰੋਲੀ ਗਈ ਜਾਂ ਮੰਡੀਆਂ ’ਚ ਬੋਰੀਆਂ ਦੇ ਅੰਬਾਰ ਲਾਏ ਗਏ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ, ਮਨਜਿੰਦਰ ਸਿੰਘ ਮੋਰਕਰੀਮਾਂ, ਹਰਚੰਦ ਸਿੰਘ ਢੋਲਣ, ਜਗਦੀਸ਼ ਸਿੰਘ ਮਲਸੀਹਾਂ, ਦਵਿੰਦਰ ਸਿੰਘ ਕਾਉਂਕੇ, ਅਮਰਪਾਲ ਸਿੰਘ ਖਾਲਸਾ, ਜਸਵੰਤ ਸਿੰਘ ਭਨੋਹੜ, ਕੁਲਵਿੰਦਰ ਸਿੰਘ ਪਮਾਲ, ਜੰਗੀਰ ਸਿੰਘ ਲੀਹਾਂ, ਡਾ. ਜਗਤਾਰ ਸਿੰਘ ਐਤੀਆਣਾ, ਅਰਜਨ ਸਿੰਘ ਖੇਲਾ ਸ਼ੇਰਪੁਰ, ਬੂਟਾ ਸਿੰਘ ਡੱਲਾ, ਸੁਖਦੇਵ ਸਿੰਘ ਦੇਹੜਕਾ, ਹਰਬੰਸ ਸਿੰਘ ਦੇਹੜਕਾ, ਪ੍ਰਦੀਪ ਸਿੰਘ ਸੁਖਾਣਾ, ਸੁਖਪਾਲ ਸਿੰਘ ਨਿੱਕਾ ਭੈਣੀ ਅਤੇ ਸੌਦਾਗਰ ਸਿੰਘ ਚਕਰ ਨੇ ਸੰਬੋਧਨ ਕੀਤਾ।
ਰਾਏਕੋਟ (ਸੰਤੋਖ ਗਿੱਲ): ਡੀਏਪੀ ਦੀ ਕਿੱਲਤ ਤੋਂ ਪ੍ਰੇਸ਼ਾਨ ਸੁਧਾਰ ਅਤੇ ਰਾਏਕੋਟ ਬਲਾਕ ਦੇ ਕਿਸਾਨਾਂ ਨੇ ਭਾਕਿਯੂ ਏਕਤਾ (ਡਕੌਂਦਾ) ਦੀ ਅਗਵਾਈ ਵਿੱਚ ਐੱਸਡੀਐੱਮ ਰਾਏਕੋਟ ਦੇ ਦਫ਼ਤਰ ਸਾਹਮਣੇ ਮੁਜ਼ਾਹਰਾ ਕੀਤਾ ਗਿਆ। ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂੜਕੋਟ ਅਤੇ ਸਰਬਜੀਤ ਸਿੰਘ ਸੁਧਾਰ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਨੂੰ ਭੇਜੇ ਮੰਗ-ਪੱਤਰ ਰਾਹੀਂ ਅੱਠ ਲੱਖ ਮੀਟਰਿਕ ਟਨ ਖਾਦ ਦੀ ਜ਼ਰੂਰਤ ਪੂਰੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਇਫਕੋ ਤੇ ਮਾਰਕਫੈੱਡ ਅਧਿਕਾਰੀਆਂ ਨੂੰ ਸਪਲਾਈ ਪੂਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਸਕੱਤਰ, ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਵਿੰਦਰ ਸਿੰਘ ਗੋਗੀ ਨੇ ਵੀ ਸੰਬੋਧਨ ਕੀਤਾ।

Advertisement

Advertisement