ਕਿਸਾਨ ਯੂਨੀਅਨ ਵੱਲੋਂ ਧਰਨਾ ਮੁਅੱਤਲ
06:36 AM Jul 31, 2024 IST
Advertisement
ਬਟਾਲਾ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਯੂਨੀਅਨ ਵੱਲੋਂ ਪਹਿਲੀ ਅਗਸਤ ਨੂੰ ਨਹਿਰੀ ਵਿਭਾਗ ਦੇ ਐਕਸੀਅਨ ਦਫਤਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਹੁਣ 20 ਦਿਨ ਲਈ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਦੇ ਐੱਸਡੀਐੱਮ ਸ਼ਾਇਰੀ ਭੰਡਾਰੀ ਨੇ ਪੀੜਤਾ ਪਰਮਜੀਤ ਕੌਰ ਬਰਿਆਰ ਨੂੰ ਭਰੋਸਾ ਦਿੱਤਾ ਕਿ ਉਸ ਦੀ ਜ਼ਮੀਨ ਨੂੰ ਨਹਿਰ ਦਾ ਪਾਣੀ 15-20 ਦਿਨਾਂ ਤੱਕ ਦੇ ਦਿੱਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement