ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰ ਚੋਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਕਿਸਾਨ ਖ਼ਫ਼ਾ

07:03 AM Mar 28, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਕੇਯੂ ਉਗਰਾਹਾਂ ਦੇ ਆਗੂ। -ਫੋਟੋ: ਨਾਗਰਾ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਚੂੜੀਆਂ, 27 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਪੁਲੀਸ ’ਤੇ ਦੋਸ਼ ਲਾਇਆ ਕਿ ਮੋਟਰ ਚੋਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਿੰਘ ਚਿਤੌੜਗੜ੍ਹ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਈਆਂ ਸਨ ਅਤੇ ਉਸ ਵੇਲੇ ਕਿਸਾਨਾਂ ਨੇ ਚੋਰਾਂ ਨੂੰ ਪੁਲੀਸ ਹਵਾਲੇ ਕੀਤਾ ਸੀ। ਪੁਲੀਸ ਨੇ ਕੁਝ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਇੱਕ ਚੋਰ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਤੋਂ ਬਾਅਦ ਬਾਕੀ ਚੋਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਚੋਰੀ ਦਾ ਮਾਲ ਖ਼ਰੀਦਣ ਵਾਲੇ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਬਾਕੀ ਰਹਿੰਦੇ ਚੋਰਾਂ ਦੇ ਵਿਰੁੱਧ ਕਾਰਵਾਈ ਕਰਵਾਉਣ ਲਈ ਅਤੇ ਕਿਸਾਨਾਂ ਦੀਆਂ ਚੋਰੀ ਹੋਈਆਂ ਮੋਟਰਾਂ ਵਾਪਸ ਕਰਵਾਉਣ ਲਈ 29 ਮਾਰਚ ਨੂੰ ਥਾਣਾ ਡੇਰਾ ਬਾਬਾ ਨਾਨਕ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ, ਰੁਪਿੰਦਰਜੀਤ ਸਿੰਘ ਮਾਲੇਵਾਲ, ਜਗਮੀਤ ਸਿੰਘ, ਸਿਮਰਨਜੋਤ ਸਿੰਘ, ਹਰਜਿੰਦਰ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਉੱਤਮ ਸਿੰਘ, ਸਰਬਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

Advertisement

Advertisement
Advertisement