ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਆ

06:56 AM Oct 03, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਅਕਤੂਬਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਛੁੱਟੀ ਹੋਣ ਦੇ ਬਾਵਜੂਦ ਵੀ ਸਬ ਡਿਵੀਜ਼ਨ ਸੰਗਰੂਰ ਦੇ ਵੱਖ-ਵੱਖ ਪਿੰਡਾਂ ਬਡਰੁੱਖਾਂ, ਉੱਭਾਵਾਲ, ਚੱਠੇ ਸੇਖਵਾਂ ਤੇ ਉਪਲੀ ਆਦਿ ਦਾ ਦੌਰਾ ਕਰਦੇ ਹੋਏ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਪੂਰੀ ਸ਼ਿੱਦਤ ਦੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ ਅਤੇ ਇਸ ਸੀਜ਼ਨ ਦੌਰਾਨ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਯੋਗ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਭਗ 11200 ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਹ ਗਿਣਤੀ ਪਿਛਲੇ ਸਾਲ ਨਾਲੋਂ ਜ਼ਿਆਦਾ ਹੈ, ਜਿਨ੍ਹਾਂ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਚੌਪਰ ਸਟਰਾਅ ਰਿਪਰ ਆਦਿ ਵੀ ਸ਼ਾਮਲ ਹਨ। ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਵਾਤਾਵਰਣ ਸੰਭਾਲ ਦੀ ਇਸ ਮੁਹਿਮ ਤਹਿਤ ਹਰੇਕ ਪਿੰਡ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਸਕੇ। ਇਸ ਮੌਕੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਤੇ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement

Advertisement