ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਆ

07:56 AM Nov 14, 2024 IST

ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 13 ਨਵੰਬਰ
ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਹਨੀਸ਼ ਕੁਮਾਰ ਨੇ ਅੱਜ ਆਪਣੀ ਟੀਮ ਨਾਲ ਰਤੀਆ ਬਲਾਕ ਦੇ ਪਿੰਡ ਮਹਿਮਦਪੁਰ ਸੋਤਰ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪਿੰਡ ਦੇ ਕਿਸਾਨਾਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਈ ਖੇਤਾਂ ਦਾ ਦੌਰਾ ਵੀ ਕੀਤਾ।
ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ, ਬਲਕਿ ਇਸ ਦਾ ਪ੍ਰਬੰਧਨ ਕਰਕੇ ਪ੍ਰਤੀ ਏਕੜ 1000 ਰੁਪਏ ਉਤਸ਼ਾਹਿਤ ਰਾਸ਼ੀ ਦੇ ਰੂਪ ਵਿਚ ਲੈਣ।
ਖੇਤੀਬਾੜੀ ਵਿਭਾਗ ਅਤੇ ਸਬੰਧਤ ਅਧਿਕਾਰੀਆਂ ਵਲੋਂ ਫੀਲਡ ਵਿਚ ਰਹਿ ਕੇ ਸਖਤ ਨਿਗਰਾਨੀ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਟੀਮਾਂ ਵਲੋਂ ਗ੍ਰਾਮ ਪੱਧਰ ਤੇ ਕਿਸਾਨਾਂ ਨੂੰ ਰਹਿੰਦ ਖੂੰਹਦ ਪ੍ਰਬੰਧਨ ਦੇ ਲਾਭ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਜਾ ਰਿਹਾ ਹੈ।
ਬੀਡੀਪੀਓ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕੁਦਰਤ, ਜ਼ਮੀਨ ਅਤੇ ਮਨੁੱਖੀ ਜੀਵਨ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋਣ ਦੇ ਨਾਲ ਨਾਲ ਮਨੁੱਖ ਵੀ ਕਈ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਹੈ। ਕਿਸੇ ਵੀ ਸੂਰਤ ’ਚ ਕਿਸਾਨ ਪਰਾਲੀ ਨਾ ਸਾੜਨ, ਬਲਕਿ ਸਰਕਾਰ ਵਲੋਂ ਪੈਦਾ ਕੀਤੀ ਜਾ ਰਹੀ ਫਸਲ ਰਹਿੰਦ ਖੂੰਹਦ ਪ੍ਰਬੰਧਨ ਯੋਜਨਾ ਦਾ ਲਾਭ ਉਠਾਉਣ ਅਤੇ ਰਹਿੰਦ ਖੂੰਹਦ ਪ੍ਰਬੰਧਨ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਈ ਰੱਖਣ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ ਅੱਗ ਲਗਾਉਂਦਾ ਪਾਇਆ ਗਿਆ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਤੋਂ ਇਸ ਸਬੰਧੀ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਪਿੰਡਾਂ ਦੇ ਸਰਪੰਚ, ਪੰਚ ਅਤੇ ਗ੍ਰਾਮ ਸਕੱਤਰ ਆਦਿ ਵੀ ਹਾਜ਼ਰ ਸਨ।

Advertisement

Advertisement