For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

10:08 AM Jun 18, 2024 IST
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਜੂਨ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਵਧੀਕ ਮੁੱਖ ਸਕੱਤਰ (ਵਿਕਾਸ) ਕੇਪੀ ਸਿਨਹਾ ਦੀ ਅਗਵਾਈ ਹੇਠਾਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰ ਟੈਕਾਨਲੋਜੀ ਮੈਨੇਜਮੈਂਟ ਏਜੰਸੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਇਥੋਂ ਦੇ ਰਾਮਗੜ੍ਹੀਆ ਭਵਨ ਵਿਖੇ ਲਾਇਆ ਗਿਆ ਜਿਸ ਵਿਚ ਜ਼ਿਲ੍ਹੇ ਭਰ ਦੇ 1200 ਤੋਂ ਵਧੇਰੇ ਕਿਸਾਨਾਂ ਨੇ ਹਿੱਸਾ ਲਿਆ। ਇਸ ਕੈਂਪ ਦਾ ਉਦਘਾਟਨ ਕਰਦਿਆਂ ਡੀਸੀ ਲੁਧਿਆਣਾ ਸਾਕਸ਼ੀ ਸਾਹਨੀ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਨਾਲ ਜਿੱਥੇ ਵਾਤਾਵਰਨ ਵਿਚ ਵਿਗਾੜ ਪੈਂਦਾ ਹੈ, ਉੱਥੇ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਤੇ ਬਨਸਪਤੀ ਲਈ ਹਾਨੀਕਾਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਚੱਕਰ ਵਿਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਲੋੜ ਹੈ। ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਲਾਭ ਉਠਾਉਣ। ਇਸ ਮੌਕੇ ਡਾ.ਗੁਰਜੀਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਟੀ ਦੀ ਪਰਖ ਕਰਵਾਏ ਬਿਨਾਂ ਖਾਦਾਂ ਦੀ ਵਰਤੋਂ ਨਾ ਕਰਨ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ। ਖੇਤੀਬਾੜੀ ਅਫ਼ਸਰ ਡਾ.ਪ੍ਰਕਾਸ਼ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਕੈਂਪ ਦੌਰਾਨ 5 ਹਜ਼ਾਰ ਬੂਟੇ ਵੀ ਵੰਡੇ ਗਏ ਤਾਂ ਜੋ ਪੰਜਾਬ ਨੂੰ ਹਰਿਆਵਲ ਭਰਪੂਰ ਬਣਾਇਆ ਜਾ ਸਕੇ। ਮੰਚ ਸੰਚਾਲਕ ਦੀ ਭੂਮਿਕਾ ਡਾ.ਨਿਰਮਲ ਸਿੰਘ ਅਤੇ ਡਾ.ਗਗਨਦੀਪ ਕੌਰ ਨੇ ਨਿਭਾਈ। ਇਸ ਦੌਰਾਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ 22 ਅਗਾਂਹਵਧੂ ਕਿਸਾਨਾਂ ਨੂੰ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ।

Advertisement

Advertisement
Advertisement
Author Image

sukhwinder singh

View all posts

Advertisement