ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਆ

07:35 AM Sep 09, 2024 IST

ਪੱਤਰ ਪ੍ਰੇਰਕ
ਪੱਖੋ ਕੈਂਚੀਆਂ, 8 ਸਤੰਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਉੱਗੋਕੇ ਵਿਚ ਸੀਆਰਐੱਮ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ’ਚ ਵਾਤਾਵਰਨ ਸੰਭਾਲ ਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਟੈਕਨੋਲਜੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਫੇਸ ਸੀਡਰ, ਹੈਪੀ ਸੀਡਰ, ਸੁਪਰ ਸੀਡਰ ਤੇ ਸਮਾਰਟ ਸੀਡਰ ਆਦਿ ਦੀ ਵਰਤੋਂ ਕਰਕੇ ਖੇਤਾਂ ’ਚ ਹੀ ਪਾਰਲੀ ਦੀ ਸਾਂਭ ਸੰਭਾਲ ਕਰਕੇ ਕਣਕ ਦੀ ਬਿਜਾਈ ਕਰਨ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਪੀਐੱਮ ਕਿਸਾਨ ਨਿਧੀ ਯੋਜਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਆਪਣੇ ਨੇੜੇ ਦੇ ਸੀਐੱਸਸੀ ਸੈਂਟਰਾਂ ਉੱਪਰ ਜਾ ਕੇ ਕੇਵਾਈਸੀ ਕਰਵਾ ਸਕਦੇ ਹਨ। ਸਹਿਕਾਰੀ ਅਦਾਰੇ ਤੋਂ ਗੁਰਪ੍ਰਕਾਸ਼ ਸਿੰਘ ਨੇ ਸੁਸਾਇਟੀਆਂ ’ਚ ਚੱਲਦੀਆਂ ਸਕੀਮਾਂ ਦਾ ਸੁੱਚਜੇ ਢੰਗ ਨਾਲ ਫਾਇਦਾ ਲੈਣ, ਸਹਿਕਾਰੀ ਸਭਾ ’ਚ ਵੱਖ-ਵੱਖ ਬੀਮਾ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦੀ ਥਾਂ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀ ਸੰਭਾਲ ਕੀਤੀ ਜਾ ਸਕਦੀ ਹੈ।

Advertisement

Advertisement