ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ

06:57 AM Oct 04, 2024 IST
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਮੌਕੇ ਖੇਤੀਬਾੜੀ ਟੀਮ। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 3 ਸਤੰਬਰ
ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਅਧਿਕਾਰੀਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਬਲਜਿੰਦਰ ਸਿੰਘ ਤੇ ਮੁੱਖ ਖੇਤੀਬਾੜੀ ਅਫਸਰ ਡਾ. ਬਲਬੀਰ ਚੰਦ ਨੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਪਿੰਡ ਬਰਨਾ, ਰਾਣੀਪੁਰ, ਬੋਹਾਣੀ ਤੇ ਬਬੇਲੀ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਪੰਜ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ’ਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਵਿਭਾਗ ਵਲੋਂ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਖੇਤੀ ਮਸ਼ੀਨਾਂ ਬਾਰੇ ਵੀ ਜਾਗਰੂਕ ਕਰ ਰਹੀਆਂ ਹਨ।

Advertisement

Advertisement