For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਸਿੰਘ ਬਾਦਲ ਵੇਲੇ ਕਿਸਾਨ ਕਦੇ ਪ੍ਰੇਸ਼ਾਨ ਨਹੀਂ ਹੋਏ: ਢਿੱਲੋਂ

12:05 PM Oct 27, 2024 IST
ਪ੍ਰਕਾਸ਼ ਸਿੰਘ ਬਾਦਲ ਵੇਲੇ ਕਿਸਾਨ ਕਦੇ ਪ੍ਰੇਸ਼ਾਨ ਨਹੀਂ ਹੋਏ  ਢਿੱਲੋਂ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 26 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਇਥੇ ਕਿਹਾ ਕਿ ਫਸਲ ਵੇਚਣ ਲਈ ਪਿਛਲੇ 10-10 ਦਿਨਾਂ ਤੋਂ ਮੰਡੀਆਂ ’ਚ ਬੈਠੇ ਕਿਸਾਨਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੇਲਾ ਯਾਦ ਆ ਰਿਹਾ ਹੈ, ਜਦੋਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਕਿਸਾਨ ਕਦੇ ਪ੍ਰੇਸ਼ਾਨ ਨਹੀਂ ਹੋਏ, ਸਗੋਂ ਕਿਸਾਨਾਂ, ਆੜ੍ਹਤੀਆਂ ਜਾਂ ਸ਼ੈਲਰ ਮਾਲਕਾਂ ਦੀ ਜੇਕਰ ਕੋਈ ਸਮੱਸਿਆ ਉੱਠਦੀ ਵੀ ਸੀ ਤਾਂ ਸਮੇਂ ਸਿਰ ਹੱਲ ਕੀਤੀ ਜਾਂਦੀ ਸੀ। ਢਿੱਲੋਂ ਨੇ ਕਿਹਾ ਕਿ ਅੱਜ ਦੇ ਹਾਲਾਤ ਲਈ ਕੇਂਦਰ ਤੇ ਸੂਬਾ ਸਰਕਾਰ ਦੋਵੇਂ ਜ਼ਿੰਮੇਵਾਰ ਹਨ।

Advertisement

Advertisement
Advertisement
Author Image

sukhwinder singh

View all posts

Advertisement