ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

11:06 AM Oct 12, 2024 IST
ਮਾਨਸਾ ਦੇ ਡੀਸੀ ਕੁਲਵੰਤ ਸਿੰਘ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 11 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਤਹਿਤ ਕਿਸਾਨ ਸਾਇੰਸਦਾਨ ਮਿਲਣੀ ਸਮਾਗਮ ਕਰਵਾਇਆ ਗਿਆ, ਜਿੱਥੇ ਪ੍ਰਤੀ ਬਲਾਕ 20 ਕਿਸਾਨਾਂ ਦੇ ਹਿਸਾਬ ਨਾਲ 5 ਬਲਾਕਾਂ ਦੇ ਕੁੱਲ 100 ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਕਰਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਕਿਸਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਸਾੜਨ ਦੀ ਬਜਾਏ ਖੁਦ ਦੀ ਖਰੀਦੀ ਹੋਈ ਮਸ਼ੀਨਰੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਉਪਦਾਨ ’ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਿਸਾਨ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਸ਼ਾਂ ਅਨੁਸਾਰ ਪਰਾਲੀ ਦਾ ਪ੍ਰਬੰਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿਸਾਨ ਇੱਕ ਦੀਵੇ ਦੇ ਵਾਂਗ ਬਾਕੀ ਕਿਸਾਨਾਂ ਨੂੰ ਰੌਸ਼ਨੀ ਰਾਹੀਂ ਸਹੀ ਰਾਹ ਦਿਖਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਾਕੀ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਮਾਨਸਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਵਾਲੇ ਕੇਸਾਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ।

Advertisement

ਛੋਟੇ ਕਿਸਾਨਾਂ ਨੂੰ ਮੁਫ਼ਤ ਮਿਲਣਗੇ ਖੇਤੀਬਾੜੀ ਸੰਦ: ਅਧਿਕਾਰੀ

ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਛੋਟੇ ਵਰਗ ਦੇ ਕਿਸਾਨਾਂ ਨੂੰ ਸਹਿਕਾਰੀ ਸਭਾ ਵੱਲੋਂ ਖੇਤੀ ਸੰਦ ਮੁਫ਼ਤ ਦਿੱਤੇ ਜਾਣਗੇ ਅਤੇ ਸਭਾ ਦਾ ਟਰੈਕਟਰ ਸਿਰਫ ਤੇਲ ਉੱਪਰ 5 ਏਕੜ ਤੋਂ ਘੱਟ ਕਿਸਾਨਾਂ ਲਈ ਕਿਰਾਏ ’ਤੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਮਦਦ ਦੇਣ ਲਈ ਵੱਚਨਬੱਧ ਹੈ।

Advertisement
Advertisement