ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਤੀ ਹੇਠਲਾ ਪਾਣੀ ਬਚਾਉਣ ਵਾਲੇ ਕਿਸਾਨਾਂ ਦਾ ਨਕਦ ਰਾਸ਼ੀ ਨਾਲ ਸਨਮਾਨ

10:57 AM Jul 14, 2024 IST
ਬਠਿੰਡਾ ਵਿਚ ਕਿਸਾਨਾਂ ਨੂੰ ਰਾਸ਼ੀ ਦੇ ਚੈੱਕ ਭੇਟ ਕਰਦੇ ਹੋਏ ਸੰਸਥਾ ਦੇ ਨੁਮਾਇੰਦੇ।

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 13 ਜੁਲਾਈ
ਗੁਰਬਚਨ ਸਿੰਘ ਸੇਵਾ ਸਮਿਤੀ ਬੱਲ੍ਹੋ ਵੱਲੋਂ ‘ਜ਼ਮੀਨੀ ਪਾਣੀ ਬਚਾਓ, ਨਕਦ ਇਨਾਮ ਪਾਓ’ ਦੇ ਦਿੱਤੇ ਹੋਕੇ ਤਹਿਤ ਪਾਣੀ ਬਚਾਉਣ ਵਾਲੇ ਨਾਇਕਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸੰਸਥਾ ਵੱਲੋਂ ਪਿੰਡ ਨੂੰ ਹਰਿਆ-ਭਰਿਆ ਬਣਾਉਣ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀਆਂ ਮੋਟਰਾਂ ਲਾਗੇ ਲਾਉਣ ਲਈ ਦੋ-ਦੋ ਫ਼ਲ ਅਤੇ ਛਾਂ-ਦਾਰ ਬੂਟੇ ਵੀ ਵੰਡੇ ਗਏ।
ਸੰਸਥਾ ਦੇ ਸਰਪ੍ਰਸਤ ਅਤੇ ਸਮਾਜ ਸੇਵੀ ਗੁਰਮੀਤ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਦੇਵ ਸਿੰਘ ਸਰਾ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਸਮੇਂ ਦੀ ਲੋੜ ਅਨੁਸਾਰ ਉਹ ਸੂਰਜੀ ਊਰਜਾ ’ਚ ਕ੍ਰਾਂਤੀ ਲਿਆਉਣ ਲਈ ਅੱਗੇ ਆਉਣ। ਉਨ੍ਹਾਂ ਲੋਕਾਂ ਨੂੰ ਕੁਦਰਤੀ ਸਰੋਤਾਂ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਨਿਆਮਤਾਂ ਦੀ ਸੰਜਮ ਨਾਲ ਵਰਤੋਂ ਕਰਨ ਦੀ ਤਾਕੀਦ ਵੀ ਕੀਤੀ। ਉਨ੍ਹਾਂ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਵਧੀਆ ਉਪਰਾਲਾ ਹੈ ਜਿਸ ਨੇ ਧਰਤੀ ਹੇਠਲੇ ਪਾਣੀ ਤੂੰ ਬਚਾਉਣ ਲਈ ਅਹਿਮ ਰੋਲ ਅਦਾ ਕੀਤਾ ਹੈ।
ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਬੱਲ੍ਹੋ ਦੇ ਕਿਸਾਨ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਸੰਸਥਾ ਨੇ ਫੈਸਲਾ ਕੀਤਾ ਹੈ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਦੀ ਐੱਨਆਰਆਈ ਸਕੀਮ ਤਹਿਤ 50 ਪ੍ਰਤੀਸ਼ਤ ਰਾਸ਼ੀ ਦਾ ਯੋਗਦਾਨ ਪਾ ਕੇ, ਪਿੰਡ ਦੀ ਕਾਇਆ ਕਲਪ ਕਰਨ ਲਈ ਸਰਕਾਰ ਨੂੰ ਪੱਤਰ ਭੇਜਿਆ ਜਾਵੇਗਾ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਦੇ ਉਪਰਾਲਿਆਂ ਦੇ ਤਹਿਤ ਗੁਰਬਚਨ ਸਿੰਘ ਸੇਵਾ ਸਮਿਤੀ ਵੱਲੋਂ 50 ਪ੍ਰਤੀਸ਼ਤ ਦੇ ਟੀਚੇ ਨੂੰ ਪੂਰਾ ਕਰਦਿਆਂ ਪਿੰਡ ਦੇ 162 ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 7.12 ਲੱਖ ਰੁਪਏ ਦੇ ਮਾਣ ਭੱਤੇ ਵਜੋਂ ਚੈੱਕ ਦਿੱਤੇ ਗਏ। ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਤਕਰੀਬਨ 2600 ਏਕੜ ਰਕਬੇ ਵਿੱਚ ਝੋਨੇ ਦੀ ਬੀਜਾਂਦ ਹੁੰਦੀ ਹੈ, ਜਿਸ ਵਿੱਚ 1424 ਏਕੜ ਵਿੱਚ 25 ਜੂਨ ਤੋਂ ਬਾਅਦ ਕਿਸਾਨਾਂ ਨੇ ਝੋਨਾ ਲਾ ਕੇ ਜ਼ਮੀਨੀ ਪਾਣੀ ਬਚਾਉਣ ਦਾ ਤਹੱਈਆ ਕੀਤਾ ਹੈ।
ਗੌਰਤਲਬ ਹੈ ਕਿ ਗੁਰਬਚਨ ਸਿੰਘ ਸੇਵਾ ਸੁਸਾਇਟੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਮਾਣ ਭੱਤਾ ਅਤੇ ਪਲਾਸਟਿਕ ਕਚਰੇ ਬਦਲੇ ਮੁਫ਼ਤ ਵਿੱਚ ਬਰਾਬਰ ਵਜ਼ਨ ਦਾ ਗੁੜ ਲੋਕਾਂ ਨੂੰ ਦਿੱਤਾ ਜਾਂਦਾ ਹੈ। ਸਮਾਗਮ ਦੌਰਾਨ ਸੁਸਾਇਟੀ ਵੱਲੋਂ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਭੁਪਿੰਦਰ ਸਿੰਘ ਜਟਾਣਾ ਨੇ ਬਾਖ਼ੂਬੀ ਕੀਤਾ। ਇਸ ਮੌਕੇ ਅਹੁਦੇਦਾਰ ਕਰਮਜੀਤ ਸਿੰਘ ਫੌਜੀ, ਸੁਖਪਾਲ ਕੌਰ, ਨਸੀਬ ਕੌਰ, ਗੁਲਾਬ ਸਿੰਘ, ਗਮਦੂਰ ਸਿੰਘ ਚਾਉਕੇ, ਅਵਤਾਰ ਸਿੰਘ ਨੰਬਰਦਾਰ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ ਸਰਪੰਚ ਚਾਉਕੇ, ਸੁਖਦੀਪ ਸਿੰਘ, ਜਗਤਾਰ ਸਿੰਘ ਪੰਚ, ਅੰਤਿਮ ਕੌਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਬਲਵੀਰ ਕੌਰ, ਹਰਬੰਸ ਕੌਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

Advertisement

Advertisement
Advertisement