For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦਾ ਵਿਰੋਧ ਕਰਨ ਜਾਂਦੇ ਕਿਸਾਨ ਪੁਲੀਸ ਨੇ ਡੱਕੇ

06:32 AM Apr 29, 2024 IST
ਮੁੱਖ ਮੰਤਰੀ ਦਾ ਵਿਰੋਧ ਕਰਨ ਜਾਂਦੇ ਕਿਸਾਨ ਪੁਲੀਸ ਨੇ ਡੱਕੇ
ਬਰਨਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਪੁਲੀਸ ਵੱਲੋਂ ਰੋਕੇ ਜਾਣ ਪਿੱਛੋਂ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਪਰਸ਼ੋਤਮ ਬੱਲੀ
ਬਰਨਾਲਾ, 28 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਕਿਸਾਨਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਨਾਲਾ ਆਮਦ ਮੌਕੇ ਕੁਲਰੀਆਂ ਜ਼ਮੀਨ ਮਾਲਕ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਅਤੇ ਕੁਲਰੀਆਂ ਦੇ ਸਰਪੰਚ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੱਢਿਆ ਜਿਸ ਨੂੰ ਪੁਲੀਸ ਵੱਲੋਂ ਰਾਹ ਵਿਚ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਬਡਬਰ, ਹਰਮੰਡਲ ਸਿੰਘ ਜੋਧਪੁਰ, ਜਗਰਾਜ ਸਿੰਘ ਹਰਦਾਸਪੁਰਾ, ਰਾਮ ਸਿੰਘ ਸ਼ਹਿਣਾ, ਅਮਰਜੀਤ ਸਿੰਘ ਠੁੱਲੀਵਾਲ, ਭੋਲਾ ਸਿੰਘ ਛੰਨਾ, ਨਾਨਕ ਸਿੰਘ ਅਮਲਾ ਸਿੰਘ ਵਾਲਾ ਤੇ ਬਾਬੂ ਸਿੰਘ ਖੁੱਡੀਕਲਾਂ ਨੇ ਕਿਹਾ ਕਿ ਮੁੱਖ ਮਸਲਾ ਕੁਲਰੀਆਂ ਦੇ ਜ਼ਮੀਨ ਮਾਲਕ ਕਿਸਾਨਾਂ ਦੀ 60 ਏਕੜ ਦੀ ਜ਼ਮੀਨ ਦੀ ਮਾਲਕੀ ਦਾ ਹੱਕ ਬਹਾਲ ਕਰਵਾਉਣ ਤੇ ਅਪਰਾਧਿਕ ਬਿਰਤੀ ਵਾਲੇ ਸਾਬਕਾ ਸਰਪੰਚ ਰਾਜਬੀਰ ਸਿੰਘ ਦੀ ਫੌਰੀ ਗ੍ਰਿਫ਼ਤਾਰੀ ਦਾ ਹੈ।

Advertisement

ਬੇਰੁਜ਼ਗਾਰ ਮੋਰਚਾ ਆਗੂ ਵੀ ਘੇਰੇ

ਮੁੱਖ ਮੰਤਰੀ ਦੀ ਬਰਨਾਲਾ ਆਮਦ ਮੌਕੇ ਮੰਗ ਪੱਤਰ ਦੇਣ ਜਾਂਦੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੰਗ ਪੱਤਰ ਦੇਣ ਪਹੁੰਚੇ ਬੇਰੁਜ਼ਗਾਰਾਂ ਨੂੰ ਸਥਾਨਕ ਟੀ ਪੁਆਇੰਟ ਨੇੜੇ ਓਵਰਬ੍ਰਿਜ ਕੋਲ ਪੁਲੀਸ ਵੱਲੋਂ ਡੱਕ ਲਿਆ ਗਿਆ। ਇਸ ਮੌਕੇ ਬੇਰੁਜ਼ਗਾਰਾਂ ਨੇ ਨਾਅਰੇਬਾਜ਼ੀ ਕੀਤੀ।

Advertisement
Author Image

Advertisement
Advertisement
×