ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਕਿਸਾਨ ਰੋਕੇ

07:47 AM May 31, 2024 IST

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 30 ਮਈ
ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਕਸਬਾ ਮਾਹਿਲਪੁਰ ਵਿੱਚ ਉਦੋਂ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਮੰਤਰੀ ਨਰਿੰਦਰ ਮੋਦੀ ਦੀ ਹੁਸ਼ਿਆਰਪੁਰ ਰੈਲੀ ਦਾ ਵਿਰੋਧ ਕਰਨ ਜਾਂਦੇ ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਯੂਨਿਟ ਦੇ ਆਗੂਆਂ ਨੂੰ ਪੁਲੀਸ ਨੇ ਮਾਹਿਲਪੁਰ ਵਿੱਚ ਰੋਕ ਲਿਆ। ਇਸ ਮੌਕੇ ਕਿਸਾਨਾਂ ਨੇ ਮਾਹਿਲਪੁਰ ਵਿੱਚ ਦੋ ਘੰਟੇ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਅਤੇ ਸਰਕਾਰ ਵਿਰੁੱਧ ਤਕਰੀਰਾਂ ਕੀਤੀਆਂ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ, ਕਿਸਾਨ ਯੂਨੀਅਨ ਦੇ ਆਗੂ ਤਲਵਿੰਦਰ ਸਿੰਘ ਹੀਰ ਤਰਸੇਮ ਸਿੰਘ ਬੈਂਸ ਅਤੇ ਜਮਹੂਰੀ ਕਿਸਾਨ ਸਭਾ ਦੇ ਕੁਲਭੂਸ਼ਣ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਸਗੋਂ ਲਖੀਮਪੁਰ ਕਾਂਡ ਦੇ ਦੋਸ਼ੀ ਨੂੰ ਟਿਕਟ ਦਿੱਤੀ ਹੈ। ਇਸ ਮੌਕੇ ਬੁਲਾਰਿਆਂ ਨੇ ਸਮੂਹ ਵੋਟਰਾਂ ਨੂੰ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਰਾਮ ਜੀਤ ਸਿੰਘ, ਸਕੱਤਰ ਕੁਲਵੰਤ ਸਿੰਘ ਗੋਲੇਵਾਲ, ਸੰਦੀਪ ਸਿੰਘ ਮਿੰਟੂ, ਇਸਤਰੀ ਆਗੂ ਗੁਰਬਖਸ਼ ਕੌਰ ਸੰਘਾ ਅਤੇ ਵਿਦਿਆਰਥੀ ਆਗੂ ਬਲਜੀਤ ਸਿੰਘ ਧਰਮਕੋਟ ਨੇ ਵੀ ਸੰਬੋਧਨ ਕੀਤਾ।

Advertisement

Advertisement