For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰ ਨੂੰ ਸ਼ਾਂਤਮਈ ਢੰਗ ਨਾਲ 11 ਸੁਆਲ ਪੁੱਛਣਗੇ ਕਿਸਾਨ

07:15 AM May 19, 2024 IST
ਭਾਜਪਾ ਉਮੀਦਵਾਰ ਨੂੰ ਸ਼ਾਂਤਮਈ ਢੰਗ ਨਾਲ 11 ਸੁਆਲ ਪੁੱਛਣਗੇ ਕਿਸਾਨ
ਭਾਜਪਾ ਉਮੀਦਵਾਰ ਨੂੰ ਸੁਆਲ ਪੁੱਛਣ ਸਬੰਧੀ ਰਣਨੀਤੀ ਉਲੀਕਦੇ ਹੋਏ ਕਿਸਾਨ ਆਗੂ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਮਈ
ਕਿਸਾਨਾਂ ਦੀਆਂ ਬਕਾਇਆ ਮੰਗਾਂ ਸਬੰਧੀ ਅੰਨਦਾਤਾ ਦਾ ਸਮੇਂ ਦੀਆਂ ਸਰਕਾਰਾਂ ਪ੍ਰਤੀ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਸੁਆਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੂੰ ਸ਼ਾਂਤਮਈ ਢੰਗ ਨਾਲ ਸੁਆਲ ਪੁੱਛੇ ਜਾਣਗੇ। ਅੱਜ ਇੱਥੇ ਕਿਸਾਨ ਜਥੇਬੰਦੀ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਭਗਤ ਆਸਾ ਰਾਮ ਬੈਦਵਾਨ ਦੀ ਸਮਾਧ ਸੈਕਟਰ-78 ਵਿੱਚ ਮੀਟਿੰਗ ਹੋਈ।
ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਭਾਜਪਾ ਉਮੀਦਵਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਜਿੱਥੇ ਵੀ ਚੋਣ ਪ੍ਰਚਾਰ ਸਬੰਧੀ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਰਸਾਏ ਗਏ 11 ਸੁਆਲ ਪੁੱਛੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਵਾਲ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਅਤੇ ਕਿਸਾਨਾਂ ਵੱਲੋਂ ਕੋਈ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਅਤੇ ਬਕਾਇਆ ਮਸਲਿਆਂ ਬਾਰੇ ਸੁਆਲ ਪੁੱਛਣਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ। ਮੀਟਿੰਗ ਵਿੱਚ 21 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਉਂ ਵਿੱਚ ਕੀਤੀ ਜਾਣ ਵਾਲੀ ਮਹਾਰੈਲੀ ਵਿੱਚ ਜਾਣ ਲਈ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ’ਚੋਂ ਸੈਂਕੜੇ ਕਿਸਾਨ ਰੈਲੀ ਵਿੱਚ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਗੁਰਪ੍ਰੀਤ ਸਿੰਘ ਪਲਹੇੜੀ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਗੁਰਵਿੰਦਰ ਸਿੰਘ ਸਿਆਊ, ਦਰਸ਼ਨ ਸਿੰਘ ਨਾਗਰਾ, ਮਨਜੀਤ ਸਿੰਘ ਸਰਪੰਚ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਕੰਡਾਲਾ, ਅਮਰਜੀਤ ਸਿੰਘ ਖਰੜ, ਜਸਵਿੰਦਰ ਸਿੰਘ ਮਾਜਰੀ, ਕਰਮ ਸਿੰਘ ਡੇਰਾਬੱਸੀ, ਮਲਕੀਤ ਸਿੰਘ ਬਿੱਟੂ, ਬਹਾਦਰ ਸਿੰਘ ਬੜੀ, ਕੁਲਵਿੰਦਰ ਸਿੰਘ, ਸਰਪੰਚ ਧਨਵੰਤ ਸਿੰਘ ਬਨੂੜ, ਨੈਬ ਸਿੰਘ, ਸਰਬਜੀਤ ਸਿੰਘ ਅਮਲਾਲਾ, ਮੇਜਰ ਸਿੰਘ ਮੌਜੂਦ ਸਨ।

Advertisement

Advertisement
Author Image

Advertisement
Advertisement
×