For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰਾਂ ਨੂੰ ਪੁੱਛਣਗੇ ਸਵਾਲ ਕਿਸਾਨ

06:57 AM Apr 22, 2024 IST
ਭਾਜਪਾ ਉਮੀਦਵਾਰਾਂ ਨੂੰ ਪੁੱਛਣਗੇ ਸਵਾਲ ਕਿਸਾਨ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ। -ਫੋਟੋ: ਰੂਬਲ
Advertisement

ਹਰਜੀਤ ਸਿੰਘ
ਜ਼ੀਰਕਪੁਰ, 21 ਅਪਰੈਲ
ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਅਹੁਦੇਦਾਰਾਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਆਗਾਮੀ ਲੋਕ ਸਭਾ ਦੌਰਾਨ ਆਪਣੀ ਰਣਨੀਤੀ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਯੂਨੀਅਨ ਭਾਜਪਾ ਦੇ ਉਮੀਦਵਾਰਾਂ ਨੂੰ ਘੇਰ ਕੇ 11 ਸਵਾਲ ਪੁੱਛੇਗੀ ਜੇਕਰ ਉਨ੍ਹਾਂ ਨੂੰ ਜਵਾਬ ਨਾ ਮਿਲਿਆ ਤਾਂ ਪਿੰਡਾਂ ਵਿੱਚ ਉਮੀਦਵਾਰਾਂ ਦਾ ਦਾਖ਼ਲਾ ਬੰਦ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਪੁੱਛਿਆ ਜਾਵੇਗਾ ਕਿ ਕਿਸਾਨੀ ਸੰਘਰਸ਼ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਿਉਂ ਨਹੀਂ ਕੀਤਾ ਗਿਆ ਅਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਿਉਂ ਨਹੀਂ ਕੀਤਾ ਗਿਆ, ਸ਼ਾਂਤਮਈ ਸੰਘਰਸ਼ ਕਰ ਰਹੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਗੋਲੀਆਂ ਮਾਰ ਕੇ ਕਤਲ ਕਿਉਂ ਕੀਤਾ ਗਿਆ। ਇਸੇ ਤਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਲੰਘੇ ਸਮੇਂ ਦੌਰਾਨ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਕਿਉਂ ਜਾਰੀ ਨਹੀਂ ਕੀਤਾ ਗਿਆ ਬਾਰੇ ਪੁੱਛਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿੱਚ ਲੱਗੇ ਬਰਗਾੜੀ ਮੋਰਚੇ ਵਿੱਚ ਗੋਲੀ ਚਲਾਉਣ ਦੇ ਹੁਕਮ ਦੇਣ ਅਤੇ ਕਾਂਗਰਸ ਤੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਬਾਰੇ ਸਵਾਲ ਕੀਤੇ ਜਾਣਗੇ। ਕਿਸਾਨਾਂ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਹਰੇਕ ਉਮੀਦਵਾਰਾਂ ਨੂੰ ਸਵਾਲ ਪੁੱਛਣ ਅਤੇ ਸਾਰੀ ਪਾਰਟੀਆਂ ਦੇ ਆਗੂ ਚੋਰ ਹਨ ਉਨ੍ਹਾਂ ਨੂੰ ਇਨ੍ਹਾਂ ਵਿੱਚੋਂ ਛੋਟਾ ਚੋਰ ਦੇਖ ਕੇ ਉਸ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਮਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਚਰਨ ਸਿੰਘ, ਰੁਸਤਮ ਅਲੀ ਸ਼ੇਖ, ਦੀਦਾਰ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਕਰਨੈਲ ਚੰਦ, ਹਰਬੰਸ ਸਿੰਘ, ਅਵਤਾਰ ਸਿੰਘ ਅਤੇ ਗਿਆਨ ਸਿੰਘ ਹਾਜ਼ਰ ਸਨ।

Advertisement

Advertisement
Author Image

Advertisement
Advertisement
×