ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ’ਚ ਕਾਂਗਰਸ ਸਰਕਾਰ ਬਣਨ 'ਤੇ ਕਿਸਾਨਾਂ ਨੂੰ 23 ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇਗੀ: ਪ੍ਰਤਾਪ ਸਿੰਘ ਬਾਜਵਾ

08:38 PM May 22, 2024 IST

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 22 ਮਈ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਦੋਵੇਂ ਹੀ ਸਰਕਾਰਾਂ ਪੰਜਾਬ ਤੇ ਲੋਕ ਵਿਰੋਧੀ ਹਨ। ਬਾਜਵਾ ਨੇ ਪਿੰਡ ਕੋਠਾ ਗੁਰੂ ਵਿਖੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ 'ਚ ਹਲਕਾ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿੱਚ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮੇਂ ਕਾਂਗਰਸ ਪੰਜਾਬ ਦੀ ਇਕਲੌਤੀ ਅਜਿਹੀ ਪਾਰਟੀ ਹੈ ਜਿਸ ਕੋਲ ਸੂਬੇ ਦੀਆਂ 13 ਦੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਹੈ। ਉਨਾਂ ਕਿਹਾ ਕਿ ਐਮਐਸਪੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਕੇਂਦਰ ਸਰਕਾਰ ਵੱਲੋਂ ਅੱਤਿਆਚਾਰ ਕੀਤਾ ਜਾ ਰਿਹਾ ਹੈ ਤੇ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸੰਵਿਧਾਨ ਨੂੰ ਬਦਲਿਆ ਜਾ ਸਕੇ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨਾ ਸਿਰਫ ਆਪਣੇ ਵਾਅਦਿਆਂ ਤੋਂ ਮੁਕਰ ਗਈ ਬਲਕਿ ਸੂਬੇ ਦੀ ਆਰਥਿਕਤਾ ਨੂੰ ਸੁਚਾਰੂ ਬਣਾਉਣ ਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਈ ਰੱਖਣ ਵਿੱਚ ਵੀ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਦੀਆਂ 23 ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇਗੀ। ਰੈਲੀ ਨੂੰ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ, ਨਰਿੰਦਰ ਸਿੰਘ ਭਲੇਰੀਆ, ਸੀਰਾ ਮੱਲੂਆਣਾ ਤੇ ਇੰਦਰਜੀਤ ਸਿੰਘ ਭੋਡੀਪੁਰਾ ਨੇ ਸੰਬੋਧਨ ਕਰਦਿਆਂ ਵੱਡੀ ਲੀਡ ਨਾਲ ਬੀਬੀ ਸਾਹੋਕੇ ਨੂੰ ਜਿਤਾਉਣ ਦੀ ਅਪੀਲ ਕੀਤੀ।

Advertisement

Advertisement
Advertisement