ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਅੱਜ ਸੜਕ ਅਤੇ ਰੇਲਾਂ ਜਾਮ ਕਰਨਗੇ ਕਿਸਾਨ

08:45 AM Oct 13, 2024 IST

ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਖ਼ਰੀਦ ’ਚ ਅੜਿੱਕਿਆਂ ਕਾਰਨ ਕਿਸਾਨ ਭਲਕੇ ਐਤਵਾਰ ਨੂੰ ਸੂਬੇ ਵਿੱਚ ਸੜਕੀ ਅਤੇ ਰੇਲ ਮਾਰਗ ਜਾਮ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ ਲੰਘੇ ਦਿਨ ਹੀ 13 ਅਕਤੂਬਰ ਨੂੰ ਦੁਪਹਿਰ 12 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ, ਜਿਸ ਨੂੰ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੇ ਵੀ ਹਮਾਇਤ ਦਿੱਤੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ 13 ਅਕਤੂਬਰ ਨੂੰ ਪੰਜਾਬ ਭਰ ਵਿੱਚ ਦੁਪਹਿਰ 12 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ।
ਝੋਨੇ ਦੀ ਸਰਕਾਰੀ ਖ਼ਰੀਦ ਸਬੰਧੀ ਕਈ ਵਰ੍ਹਿਆਂ ਮਗਰੋਂ ਅਜਿਹੀ ਸਥਿਤੀ ਬਣੀ ਹੈ ਕਿ ਕਿਸਾਨਾਂ ਨੂੰ ਸੜਕਾਂ ਜਾਮ ਕਰਨੀਆਂ ਪੈ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੱਜ ਕਿਸਾਨਾਂ ਦੀ ਹੱਕੀ ਮੰਗ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਖ਼ਾਹ-ਮਖ਼ਾਹ ਰੋਲੇ ਜਾ ਰਹੇ ਹਨ ਅਤੇ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਝੋਨਾ ਕਾਸ਼ਤਕਾਰਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰਾਂ ਦੀ ਇਸ ਕਿਸਾਨ ਵਿਰੋਧੀ ਨੀਤੀ ਨੂੰ ਪਛਾੜਨ ਲਈ ਭਲਕੇ ਦੁਪਹਿਰ 12 ਵਜੇ ਮਿਥੀਆਂ ਥਾਵਾਂ ਉੱਤੇ ਰੇਲਵੇ ਲਾਈਨਾਂ ’ਤੇ ਪਹੁੰਚਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਇਹ ਮੰਗ ਤੁਰੰਤ ਪੂਰੀ ਕਰਨ ਵਿੱਚ ਢਿੱਲ-ਮੱਠ ਕਰਨ ਦੀ ਹਾਲਤ ’ਚ ਹੋਰ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

Advertisement

ਸੰਘਰਸ਼ ਨੂੰ ਆੜ੍ਹਤੀ ਤੇ ਸ਼ੈਲਰ ਮਾਲਕਾਂ ਦੀ ਹਮਾਇਤ

ਭਲਕੇ ਸਮੁੱਚਾ ਪੰਜਾਬ ਤਿੰਨ ਘੰਟਿਆਂ ਲਈ ਪੂਰੀ ਤਰ੍ਹਾਂ ਜਾਮ ਰਹੇਗਾ। ਦਿੱਲੀ ਅੰਦੋਲਨ ਤੋਂ ਮਗਰੋਂ ਪਹਿਲੀ ਵਾਰ ਹੈ ਕਿ ਸੜਕੀ ਜਾਮ ਨੂੰ ਸੂਬੇ ਦੇ ਆੜ੍ਹਤੀਏ ਅਤੇ ਸ਼ੈਲਰ ਮਾਲਕ ਵੀ ਹਮਾਇਤ ਦੇ ਰਹੇ ਹਨ। ਮੁੱਢਲੇ ਪੜਾਅ ’ਤੇ ਹੀ ਕਿਸਾਨ ਅੰਦੋਲਨ ਸ਼ੁਰੂ ਹੋਣ ਕਰਕੇ ਪੰਜਾਬ ਸਰਕਾਰ ਵੀ ਫ਼ਿਕਰਮੰਦ ਹੋ ਗਈ ਹੈ। ਬੀਤੇ ਦਿਨ ਸੀਨੀਅਰ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਸ਼ਾਮ ਤੱਕ ਮੀਟਿੰਗ ਕੀਤੀ, ਜਿਸ ਵਿਚ ਕੋਈ ਨਤੀਜਾ ਨਾ ਨਿਕਲਿਆ।

Advertisement
Advertisement