For the best experience, open
https://m.punjabitribuneonline.com
on your mobile browser.
Advertisement

ਕਿਸਾਨ ਸੱਤ ਨੂੰ ਫੂਕਣਗੇ ਭਾਜਪਾ ਦੇ ਪੁਤਲੇ

07:58 AM Apr 05, 2024 IST
ਕਿਸਾਨ ਸੱਤ ਨੂੰ ਫੂਕਣਗੇ ਭਾਜਪਾ ਦੇ ਪੁਤਲੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਅਪਰੈਲ
ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸਾਨਾਂ ’ਤੇ ਸਰਕਾਰ ਵੱਲੋਂ ਕੀਤੇ ਗਏ ਅੱਤਿਆਚਾਰ, ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ 7 ਅਪਰੈਲ ਨੂੰ ਜ਼ਿਲ੍ਹਾ ਹੈਡਕੁਅਟਰਾਂ ’ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਸਬੰਧੀ ਸਾਰੇ ਪਿੰਡਾਂ ਵਿੱਚ ਬੈਨਰ ਲਗਾਏ ਜਾਣਗੇ ਤੇ ਭਾਜਪਾ ਨੇਤਾਵਾਂ ਤੋਂ ਇਸ ਸਬੰਧੀ ਸ਼ਾਂਤਮਈ ਤਰੀਕੇ ਨਾਲ ਸੁਆਲ ਪੁਛੇ ਜਾਣਗੇ। ਇਸ ਸਬੰਧੀ ਸਾਰੀ ਤਿਆਰੀ ਪੂਰੀ ਕਰ ਲਈ ਗਈ ਹੈ। ਉਹ ਅੱਜ ਜਾਟ ਧਰਮਸ਼ਾਲ ’ਚ ਕਿਸਾਨਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਔਲਖ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ ਤੇ ਹੋਰ ਸੈਂਕੜੇ ਕਿਸਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਔਲਖ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਡੇ ਤਿੰਨ ਕਿਸਾਨ ਆਗੂਆਂ ਅਨੀਸ਼ ਖਟਕੜ, ਨਵਦੀਪ ਜਲਵੇੜਾ ਅਤੇ ਗੁਰਪ੍ਰੀਤ ਸਿੰਘ ਨੂੰ ਗਿਫ਼ਤਾਰ ਕਰਕੇ ਜੇਲ੍ਹ ’ਚ ਡੱਕ ਦਿੱਤਾ ਹੈ। ਜੇਕਰ ਉਨ੍ਹਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਭਾਜਪਾ ਸਰਕਾਰ ਦੇ 7 ਅਪਰੈਲ ਨੂੰ ਦੇਸ਼ ਭਰ ’ਚ ਜ਼ਿਲ੍ਹਾ ਹੈੱਡਕੁਆਰਟਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

Advertisement

Advertisement
Author Image

Advertisement
Advertisement
×