ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਪ੍ਰਦਰਸ਼ਨ ਕਰਨਗੇ ਕਿਸਾਨ

08:32 AM Nov 23, 2024 IST
ਪਟਿਆਲਾ ਵਿੱਚ ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਨਵੰਬਰ
ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਹੋਈ, ਜਿਸ ਵਿੱਚ ਸੂਬਾ ਪੱਧਰੀ ਸੱਦੇ ਤਹਿਤ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਟਰੇਡ ਯੂਨੀਅਨ ਨਾਲ ਸਾਂਝਾ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਦੀ ਤਿਆਰੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 26 ਨਵੰਬਰ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਡੀਸੀ ਦਫਤਰ ਸੰਗਰੂਰ ਅੱਗੇ ਇਕੱਠੇ ਹੋ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਬਹਾਦਰ ਸਿੰਘ ਦੁੱਗਾਂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ ਨੇ ਦੱਸਿਆ ਕਿ ਸਾਰੀਆਂ ਫਸਲਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਨ, ਕਿਸਾਨਾਂ ਮਜ਼ਦੂਰਾਂ ਦੀ 60 ਸਾਲ ਦੀ ਉਮਰ ਤੋਂ ਬਾਅਦ 10 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਕਰਨ, ਬਿਜਲੀ ਬਿੱਲ 2022 ਰੱਦ ਕਰਨ, ਭੂਮੀ ਅਧਿਗ੍ਰਹਿਣ ਬਿਲ 2013 ਦੀ ਉਲੰਘਣਾ ਬੰਦ ਕਰਨ, ਝੋਨੇ ਦੀ ਖਰੀਦ ਤੇ ਲਾਏ ਗਏ ਕੱਟ ਦੀ ਭਰਪਾਈ ਕਰਨ, ਕਿਰਤ ਕਾਨੂੰਨ ਭੰਗ ਕਰਕੇ ਲੇਬਰ ਕੋਡ ਬਣਾਉਣ ਦਾ ਫੈਸਲਾ ਰੱਦ ਕਰਨ, ਸਾਰੇ ਮਹਿਕਮਿਆਂ ਵਿੱਚ ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੀ ਭਰਤੀ ਸ਼ੁਰੂ ਕਰਨ ਆਦਿ ਮੰਗਾਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮੰਗਾਂ ’ਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਮਤਾ ਵੀ ਪਾਸ ਕੀਤਾ ਗਿਆ ਕਿ ਜੋ ਹੁਣ ਕਿਸਾਨ ਤੇ ਮਜ਼ਦੂਰ ਝੋਨੇ ਦੇ ਸੀਜ਼ਨ ਵਿੱਚ ਤੇ ਕਣਕ ਦੀ ਬਿਜਾਈ ਦੇ ਕੰਮ ਵਿੱਚ ਰੁੱਝੇ ਹੋਏ ਹਨ ਪਰ ਪਿੱਛੋਂ ਬਿਜਲੀ ਬੋਰਡ ਦੇ ਮੁਲਾਜ਼ਮ ਜਾ ਕੇ ਪਿੰਡਾਂ ਵਿੱਚ ਬਿਜਲੀ ਦਾ ਲੋਡ ਚੈੱਕ ਕਰ ਰਹੇ ਹਨ ਤੇ ਜਰਮਾਨੇ ਪਾ ਰਹੇ ਹਨ, ਇਹ ਕਾਰਵਾਈ ਸਰਾਸਰ ਗਲਤ ਹੈ। ਲੋਡ ਵਧਾਉਣ ਲਈ ਲੋਕਾਂ ਨੂੰ ਦੋ ਮਹੀਨੇ ਦਾ ਘੱਟੋ-ਘੱਟ ਹੋਰ ਸਮਾਂ ਦਿੱਤਾ ਜਾਵੇ ਅਤੇ ਜੁਰਮਾਨੇ ਨਾ ਪਾਏ ਜਾਣ। ਜੇਕਰ ਇਹ ਕਾਰਵਾਈ ਜਾਰੀ ਰਹਿੰਦੀ ਹੈ ਤਾਂ ਪਿੰਡਾਂ ਵਿੱਚ ਮੁਲਾਜ਼ਮਾਂ ਦੇ ਘਿਰਾਓ ਕੀਤੇ ਜਾਣਗੇ। ਮੀਟਿੰਗ ਵਿੱਚ ਕਿਸਾਨ ਆਗੂ ਦਰਸ਼ਨ ਸਿੰਘ ਕੁੰਨਰਾਂ, ਲਾਭ ਸਿੰਘ ਨਮੋਲ, ਰੋਹੀ ਸਿੰਘ ਮੰਗਵਾਲ ਅਤੇ ਮੱਖਣ ਸਿੰਘ ਦੁੱਗਾਂ ਹਾਜ਼ਰ ਸਨ।

Advertisement

ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਪਟਿਆਲਾ ਵਿੱਚ ਧਰਨਾ 26 ਨੂੰ

ਪਟਿਆਲਾ (ਖੇਤਰੀ ਪ੍ਰਤੀਨਿਧ): ‘ਸੰਯੁਕਤ ਕਿਸਾਨ ਮੋਰਚਾ’ ਦੀ ਜ਼ਿਲ੍ਹਾ ਇਕਾਈ ਪਟਿਆਲਾ ਦੀ ਮੀਟਿੰਗ ਗੁਰਦਵਾਰਾ ਦੂਖ ਨਿਵਾਰਨ ਵਿਖੇ ਹੋਈ। ਇਸ ਦੌਰਾਨ ਮੋਰਚੇ ਵੱਲੋਂ ਕੌਮੀ ਪੱਧਰ ’ਤੇ ਦਿੱਤੇ ਗਏ ਪ੍ਰੋਗਰਾਮ ਦੇ ਤਹਿਤ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਡੀਸੀ ਦਫ਼ਤਰ ਪਟਿਆਲਾ ਦੇ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ। ਅੱਜ ਦੀ ਇਸ ਮੀਟਿੰਗ ’ਚ ਧਰਮਪਾਲ ਸੀਲ, ਗੁਰਮੀਤ ਸਿੰਘ ਦਿੱਤੂਪੁਰ, ਪਵਨ ਸੋਗਲਪੁਰ, ਗੁਰਬਚਨ ਸਿੰਘ ਕਨਸੂਹਾ, ਦਵਿੰਦਰ ਸਿੰਘ ਪੂਨੀਆ, ਜਸਵੀਰ ਸਿੰਘ ਖੇੜੀ, ਦਰਸ਼ਨ ਸਿੰਘ ਬੇਲੂਮਾਜਰਾ, ਉੱਤਮ ਬਾਗੜੀ, ਸੁਖਚੈਨ ਸਿੰਘ , ਸੁਨੀਲ ਕੁਮਾਰ, ਰਾਜ ਕਿਸ਼ਨ ਤੇੇ ਗੁਰਦਿਆਲ ਸਿੰਘ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ ਐੱਮਐੱਸਪੀ ਕਾਨੂੰਨ ਗਾਰੰਟੀ, ਕਰਜ਼ੇ ’ਤੇ ਲੀਕ, ਬਿਜਲੀ ਬਿਲ 2020 ਦੀ ਵਾਪਸੀ ਅਤੇ ਪਾਣੀਆਂ ਦੇ ਮਸਲੇ ਹੱਲ ਕਰਨ ਸਮੇਤ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਹੋਰ ਮੰਗਾਂ ਨੂੰ ਲਾਗੂ ਨਾ ਕਰਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸੇ ਦੌਰਾਨ 30 ਨਵੰਬਰ ਨੂੰ ਸੀਲ ਫੈਕਟਰੀ ਵੱਲੋਂ ਜਬਰੀ ਕਬਜ਼ੇ ਵਾਲੀ ਜ਼ਮੀਨ ਵਿਚ ਧਰਨਾ ਦੇਣ ਦਾ ਫੈਸਲਾ ਵੀ ਕੀਤਾ ਗਿਆ।

Advertisement
Advertisement