ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੜ ਲਾਡੋਵਾਲ ਟੌਲ ਪਲਾਜ਼ਾ ਮੁਫ਼ਤ ਕਰਵਾਉਣਗੇ ਕਿਸਾਨ

07:54 AM Aug 13, 2024 IST
ਮੁੜ ਲਾਡੋਵਾਲ ਟੌਲ ਪਲਾਜ਼ਾ ਮੁਫ਼ਤ ਕਰਵਾਉਣਗੇ ਕਿਸਾਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨ ਇੱਕ ਵਾਰ ਫਿਰ ਮੋਰਚਾ ਲਗਾਉਣਗੇ ਤੇ ਇਸ ਨੂੰ ਲੋਕਾਂ ਲਈ ਮੁਫ਼ਤ ਕਰਵਾਉਣਗੇ। ਇਸ ਲਈ ਕਿਸਾਨਾਂ ਨੇ ਪ੍ਰਸ਼ਾਸਨ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੈ, ਜਿਸ ਵਿੱਚ ਕਿਸਾਨਾਂ ਨੇ ਸਾਫ਼ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਦੁਬਾਰਾ ਇਸ ਪਲਾਜ਼ਾ ’ਤੇ ਧਰਨਾ ਲਾਉਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਬੀਕੇਯੂ ਦੁਆਬਾ ਵੱਲੋਂ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ ਜੇ ਕਿਸਾਨਾਂ ਦੇ ਕਾਰਡ ਦੁਬਾਰਾ ਟੌਲ ਪਲਾਜ਼ਾ ’ਤੇ ਚਾਲੂ ਨਾ ਕੀਤੇ ਗਏ ਅਤੇ ਕੋਈ ਹੱਲ ਨਾ ਕੱਢਿਆ ਗਿਆ ਤਾਂ 18 ਅਗਸਤ ਨੂੰ ਇੱਕ ਵਾਰ ਫਿਰ ਟੌਲ ਮੁਫ਼ਤ ਕਰਵਾ ਦਿੱਤਾ ਜਾਵੇਗਾ। ਜੇਕਰ ਇਸ ਦੌਰਾਨ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਟੌਲ ਪਲਾਜ਼ਾ ਕੰਪਨੀ ਅਤੇ ਪੁਲੀਸ ਦੀ ਹੋਵੇਗੀ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਐਨਐਚਏਆਈ ਨੇ ਪਲਾਜ਼ਾ ਤੋਂ ਧਰਨਾ ਚੁਕਵਾ ਦਿੱਤਾ ਸੀ। ਇਸ ਤੋਂ ਬਾਅਦ ਟੌਲ ਪਲਾਜ਼ਾ ਮੁਲਾਜ਼ਮਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਮੈਂਬਰਾਂ ਦੇ ਬਣਾਏ ਕਿਸਾਨ ਕਾਰਡ ਵੀ ਬੰਦ ਕਰ ਦਿੱਤੇ। ਕਿਸਾਨਾਂ ਤੋਂ ਪੈਸੇ ਵੀ ਵਸੂਲੇ ਜਾ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨਾਲ ਬਦਸਲੂਕੀ ਅਤੇ ਦੁਰਵਿਵਹਾਰ ਵੀ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟ ਕੇ ਟੌਲ ਪਲਾਜ਼ਾ ਕੰਪਨੀਆਂ ਅਧਿਕਾਰੀਆਂ ਅਤੇ ਵੱਡੇ ਆਗੂਆਂ ਦੇ ਘਰ ਭਰ ਰਹੀਆਂ ਹਨ। ਟੌਲ ਪਲਾਜ਼ਿਆਂ ਤੋਂ ਕਰੋੜਾਂ ਰੁਪਏ ਵਸੂਲੇ ਜਾ ਰਹੇ ਹਨ ਅਤੇ ਇੱਥੋਂ ਤੱਕ ਕਿ ਸੜਕਾਂ ਵੀ ਠੀਕ ਨਹੀਂ ਬਣਾਈਆਂ ਗਈਆਂ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਜੇਕਰ 18 ਅਗਸਤ ਤੱਕ ਪ੍ਰਸ਼ਾਸਨ ਜਾਂ ਐੱਨਐੱਚਏਆਈ ਦੇ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ 18 ਅਗਸਤ ਨੂੰ ਇੱਕ ਵਾਰ ਫਿਰ ਟੌਲ ਫਰੀ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ ਰਾਏ, ਕਾਹਨ ਸਿੰਘ ਤੇ ਜਸਕਰਨ ਸਿੰਘ ਆਦਿ ਹਾਜ਼ਰ ਸਨ।

Advertisement

Advertisement