ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਵਿਰੁੱਧ ਅੱਜ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਉਣਗੇ ਕਿਸਾਨ

06:58 AM Sep 01, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 31 ਅਗਸਤ
ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ ਪੰਜਾਬ ਦੀ ਖੇਤੀ ਨੀਤੀ ਬਣਾਉਣ ਦੀ ਮੰਗ ਨੂੰ ਲੈ ਕੇ ਸੈਕਟਰ-34 ਵਿਚਲੇ ਦਸਹਿਰਾ ਗਰਾਊਂਡ ਵਿੱਚ 1 ਤੋਂ 5 ਸਤੰਬਰ ਤੱਕ ਮੋਰਚਾ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੋ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਵਾਲੇ ਦਿਨ ਵਿਧਾਨ ਸਭਾ ਵੱਲ ਪੈਦਲ ਮਾਰਚ ਵੀ ਕੀਤਾ ਜਾਵੇਗਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਕੇਯੂ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਰੱਖੀ 1 ਸਤੰਬਰ ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ ਤੇ ਜਗਤਾਰ ਸਿੰਘ ਕਾਲਾਝਾੜ ਵੱਲੋਂ ਮੋਰਚਾ ਲਗਾਉਣ ਲਈ ਥਾਂ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗਾਂ ਹੋਈਆਂ। ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਨੇ ਕਿਸਾਨਾਂ ਨੂੰ ਮੁਹਾਲੀ ਨਾਲ ਲਗਦੇ ਗਰਾਊਂਡ ਜਾਂ ਸੈਕਟਰ-25 ਦੇ ਗਰਾਊਂਡ ਵਿੱਚ ਮੋਰਚਾ ਲਾਉਣ ਲਈ ਕਿਹਾ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਤੇ ਸੈਕਟਰ-17 ਵਿੱਚ ਪ੍ਰਦਰਸ਼ਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ। ਬਾਅਦ ਵਿੱਚ ਕਿਸਾਨਾਂ ਨੂੰ ਸੈਕਟਰ-34 ਦੇ ਦਸਹਿਰਾ ਗਰਾਊਂਡ ਵਿੱਚ ਪੰਜ ਦਿਨਾ ਮੋਰਚਾ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ।

Advertisement

ਐੱਸਕੇਐੱਮ ਵੱਲੋਂ ਰੋਸ ਪ੍ਰਦਰਸ਼ਨ ਭਲਕੇ

ਐੱਸਕੇਐੱਮ ਦੇ ਵਫ਼ਦ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ, ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਨੇ ਅੱਜ ਯੂਟੀ ਪ੍ਰਸ਼ਾਸਨ ਤੇ ਪੁਲੀਸ ਨਾਲ ਮੁਲਾਕਾਤ ਕੀਤੀ। ਦੇਰ ਸ਼ਾਮ ਚੰਡੀਗੜ੍ਹ ਪੁਲੀਸ ਨੇ ਐੱਸਕੇਐੱਮ ਨੂੰ ਸੈਕਟਰ-34 ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਗਰਾਊਂਡ ਵਿੱਚ 2 ਸਤੰਬਰ ਨੂੰ ਪ੍ਰਦਰਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਐੱਸਕੇਐੱਮ ਵੱਲੋਂ ਵਿਧਾਨ ਸਭਾ ਤੱਕ ਰੋਸ ਮਾਰਚ ਵੀ ਕੀਤਾ ਜਾਵੇਗਾ।

Advertisement
Advertisement