ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਪੰਜਾਬ ਵਿਧਾਨ ਸਭਾ ਵੱਲ ਸੋਮਵਾਰ ਨੂੰ ਕਰਨਗੇ ਮਾਰਚ

11:09 PM Sep 01, 2024 IST
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਸੈਕਟਰ 34 ਦੇ ਦਸਹਿਰਾ ਗਰਾਊਂਡ ਵਿਚ ਸ਼ਾਮਿਆਨਾ ਲਾਉਣ ਦੀ ਤਿਆਰੀ ਕਰਦੇ ਹੋੋਏ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 1 ਸਤੰਬਰ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਚਲੇ ਦਸਹਿਰਾ ਗਰਾਊਂਡ ਵਿਚ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਸ਼ੁਰੂ ਕਰ ਦਿੱਤਾ ਹੈ। ਕਿਸਾਨ-ਖੇਤ ਮਜ਼ਦੂਰ ਯੂਨੀਅਨਾਂ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਭਲਕ ਦਾ ਰੋਸ ਮਾਰਚ ਰੱਦ ਕਰਨ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਅੱਜ ਬੈਠਕ ਵੀ ਕੀਤੀ ਜੋ ਬੇਸਿੱਟਾ ਰਹੀ ਤੇ ਕਿਸਾਨ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਆਪਣੇ ਫੈਸਲੇ ’ਤੇ ਬਜ਼ਿੱਦ ਰਹੇ। ਮੋਰਚੇ ਦੇ ਪਹਿਲੇ ਦਿਨ ਪੰਜਾਬ ਭਰ ਤੋਂ ਨੌਜਵਾਨਾਂ, ਬਜ਼ੁਰਗਾਂ ਤੇ ਔਰਤਾਂ ਦੇ ਵੱਡੇ-ਵੱਡੇ ਕਾਫਲੇ ਚੰਡੀਗੜ੍ਹ ਪਹੁੰਚ ਗਏ ਹਨ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜ ਦਿਨਾਂ ਮੋਰਚੇ ਲਈ ਰਾਸ਼ਨ-ਪਾਣੀ ਤੇ ਹੋਰ ਸਾਮਾਨ ਵੀ ਲਿਆਂਦਾ ਗਿਆ ਹੈ।

Advertisement

ਚੰਡੀਗੜ੍ਹ ਵਿੱਚ ‘ਖੇਤੀ ਨੀਤੀ ਮੋਰਚੇ’ ਦੇ ਪਹਿਲੇ ਦਿਨ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਮਹਿਲਾ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ।

Advertisement