ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਮਾ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨ

06:59 AM Jul 03, 2024 IST
ਬਰਨਾਲਾ ਵਿੱਚ ਮੀਟਿੰਗ ਕਰਦੇ ਹੋਏ ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਕਮੇਟੀ ਆਗੂ।

ਪਰਸ਼ੋਤਮ ਬੱਲੀ
ਬਰਨਾਲਾ, 2 ਜੁਲਾਈ
ਇੱਥੇ ਗੁਰਦੁਆਰਾ ਬਾਬਾ ਕਾਲਾ ਮਹਿਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਇਸ ਵਿੱਚ 14 ਜ਼ਿਲ੍ਹਿਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।
ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ 4 ਜੁਲਾਈ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਡਾ ਮਾਰਚ ਕੀਤਾ ਜਾਵੇਗਾ। ਜੇਕਰ ਫਿਰ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ 9 ਜੁਲਾਈ ਨੂੰ ਐੱਸਐੱਸਪੀ ਫਿਰੋਜ਼ਪੁਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਜਲੰਧਰ ਵਾਲੇ ਮਾਰਚ ਵਿੱਚ ਪਿੰਡ ਕੁੱਲਰੀਆਂ ਦੇ ਪੀੜਤ ਕਿਸਾਨਾਂ ਦੇ ਜ਼ਮੀਨੀ ਹੱਕ ਬਹਾਲ ਕਰਨ ਅਤੇ ਕਿਸਾਨਾਂ ‘ਤੇ ਹਮਲੇ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਦੇਣ ਦੀ ਮੰਗ ਵੀ ਉਠਾਈ ਜਾਵੇਗੀ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਹਰੀਸ਼ ਨੱਢਾ ਨੇ ਕਿਹਾ ਕਿ ਭਾਜਪਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ 9 ਮਈ ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਕੀਤਾ ਹੋਇਆ ਹੈ। ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਜੇਕਰ ਮਸਲਾ 9 ਜੁਲਾਈ ਤੱਕ ਹੱਲ ਨਹੀਂ ਹੁੰਦਾ ਤਾਂ ਘੋਲ ਨੂੰ ਹੋਰ ਵਿਸ਼ਾਲ ਤੇ ਤਿੱਖਾ ਕੀਤਾ ਜਾਵੇਗਾ। ਮੀਟਿੰਗ ਵਿੱਚ ਫ਼ੈਸਲੇ ਅਨੁਸਾਰ ਜਥੇਬੰਦੀ ਦੇ ਮਰਹੂਮ ਸੂਬਾ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 13 ਜੁਲਾਈ ਨੂੰ ਬਰਸੀ ਜ਼ਿਲ੍ਹਾ ਪੱਧਰ ‘ਤੇ ਮਨਾਈ ਜਾਵੇਗੀ। ਜੁਲਾਈ ਮਹੀਨੇ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਜਥੇਬੰਦਕ ਚੋਣਾਂ ਮੁਕੰਮਲ ਕਰਕੇ ਸੂਬਾਈ ਇਜਲਾਸ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ। ਇਸ ਤੋਂ ਇਲਾਵਾ 1 ਜੁਲਾਈ ਤੋਂ ਲਾਗੂ ਹੋਣ ਵਾਲੇ ਤਿੰਨ ਫ਼ੌਜਦਾਰੀ ਕਨੂੰਨਾਂ ਨੂੰ ਫੌਰੀ ਰੱਦ ਕਰਨ ਤੇ ਲੇਖਿਕਾ ਅਰੁੰਧਤੀ ਰੌਇ ਤੇ ਪ੍ਰੋ. ਸ਼ੌਕਤ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।

Advertisement

Advertisement
Advertisement