For the best experience, open
https://m.punjabitribuneonline.com
on your mobile browser.
Advertisement

ਚਾਰ ਜੂਨ ਤੋਂ ਬਾਅਦ ਕਿਸਾਨਾਂ ਨੂੰ ਸਰਹੱਦਾਂ ’ਤੇ ਨਹੀਂ ਰੋਕਿਆ ਜਾਵੇਗਾ: ਬਿੱਟੂ

10:50 AM Apr 10, 2024 IST
ਚਾਰ ਜੂਨ ਤੋਂ ਬਾਅਦ ਕਿਸਾਨਾਂ ਨੂੰ ਸਰਹੱਦਾਂ ’ਤੇ ਨਹੀਂ ਰੋਕਿਆ ਜਾਵੇਗਾ  ਬਿੱਟੂ
ਭਾਜਪਾ ਆਗੂ ਰਵਨੀਤ ਬਿੱਟੂ ਦਾ ਸਵਾਗਤ ਕਰਦੇ ਹੋਏ ਪਾਰਟੀ ਵਰਕਰ।
Advertisement

ਗਗਨਦੀਪ ਅਰੋੜਾ
ਲੁਧਿਆਣਾ, 9 ਅਪਰੈਲ
ਭਾਜਪਾ ਦੀ ਟਿਕਟ ’ਤੇ ਲੁਧਿਆਣਾ ਲੋਕ ਸਭਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੇ ਪ੍ਰਚਾਰ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਭਾਜਪਾ ਦੇ ਕੁਝ ਉਮੀਦਵਾਰਾਂ ਖਿਲਾਫ ਕੀਤੇ ਜਾ ਰਹੇ ਪ੍ਰਦਰਸ਼ਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਉਹ ਕਿਸਾਨਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਕਿਸਾਨਾਂ ਦੀ ਹਾਲਤ ਨੂੰ ਲੈ ਕੇ ਚਿੰਤਤ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੁੰਦੇ ਹਨ। ਹੁਣ ਇਹ ਉਨ੍ਹਾਂ ਦਾ ਫਰਜ਼ ਹੈ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਕੋਈ ਕਿਸਾਨ ਵਿਰੋਧ ਸ਼ੁਰੂ ਨਾ ਹੋਵੇ ਅਤੇ ਕਿਸਾਨਾਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਬੁਲਾਇਆ ਜਾਵੇ।
ਉਨ੍ਹਾਂ ਕਿਹਾ,‘‘4 ਜੂਨ ਨੂੰ ਕੇਂਦਰ ਵਿੱਚ ਨਵੀਂ ਸਰਕਾਰ ਦੇ ਬਣਨ ਤੋਂ ਬਾਅਦ, ਮੈਂ ਕੇਂਦਰ ਸਰਕਾਰ ਵਿੱਚ ਕਿਸਾਨ ਵਫ਼ਦ ਦੀ ਅਗਵਾਈ ਕਰਾਂਗਾ ਅਤੇ ਪ੍ਰਧਾਨ ਮੰਤਰੀ ਨਿਵਾਸ ’ਤੇ ਉਨ੍ਹਾਂ ਦਾ ਰੈੱਡ ਕਾਰਪੇਟ ਨਾਲ ਸਵਾਗਤ ਕੀਤਾ ਜਾਵੇਗਾ।’’
ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਵਰ੍ਹਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਵੱਲੋਂ ਸ਼ੁਰੂ ਵਿੱਚ ਪਾਸ ਕੀਤੇ ਗਏ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ’ਤੇ ਭਾਜਪਾ ਨੂੰ ਗੁੰਮਰਾਹ ਕੀਤਾ। ਪੰਜਾਬ ­ਵਿੱਚ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵੱਡਾ ਭਾਈਵਾਲ ਸੀ ਅਤੇ ਭਾਜਪਾ ਛੋਟੀ ਸੀ, ਵੱਖ-ਵੱਖ ਸਥਾਨਕ ਮੁੱਦਿਆਂ ’ਤੇ ਅਕਾਲੀ ਦਲ ਵੱਲੋਂ ਜੋ ਵੀ ਫੀਡਬੈਕ ਦਿੱਤਾ ਜਾਂਦਾ ਸੀ, ਭਾਜਪਾ ਨੂੰ ਭਰੋਸਾ ਕਰਨਾ ਪੈਂਦਾ ਸੀ। ਅਕਾਲੀ ਦਲ ਨੇ ਆਪਣੀ ਸਿਆਸੀ ਹੋਂਦ ਲਈ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਉਸ ਸਮੇਂ ਦੀ ਅਕਾਲੀ ਲੀਡਰਸ਼ਿੱਪ ਜਦੋਂ ਪਾਰਲੀਮੈਂਟ ਵਿੱਚ ਬਿੱਲ ਬਣਾਏ ਅਤੇ ਪਾਸ ਕੀਤੇ ਗਏ ਸਨ, ਉਸ ਸਮੇਂ ਬਿੱਲਾਂ ਬਾਰੇ ਪਹਿਲਾਂ ਹਾਂ-ਪੱਖੀ ਫੀਡਬੈਕ ਦੇਣ ਅਤੇ ਫਿਰ ਸਿਆਸੀ ਕਾਰਨਾਂ ਕਰਕੇ ਯੂ-ਟਰਨ ਲੈਣ ਲਈ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਦੇਖਿਆ ਕਿ ਪੇਂਡੂ ਪੰਜਾਬ ਵਿੱਚ ਅਖੌਤੀ ਖੇਤੀ ਬਿੱਲਾਂ ਵਿਰੁੱਧ ਬਗਾਵਤ ਵਧ ਰਹੀ ਹੈ ਤਾਂ ਉਹ ਬਿੱਲਾਂ ਦਾ ਵਿਰੋਧ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਖਰੜਾ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦੀ ਕੇਂਦਰੀ ਮੰਤਰੀ ਵਜੋਂ ਸਹਿਮਤੀ ਨਾਲ ਤਿਆਰ ਕੀਤਾ ਗਿਆ ਸੀ ਅਤੇ ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਵਿੱਚ ਕੋਈ ਮੱਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਉਨ੍ਹਾਂ ਦੇ ਸਟੈਂਡ ਤੋਂ ਬਾਅਦ ਹੀ ਆਪਣੀ ਸੁਰ ਬਦਲੀ ਹੈ।

Advertisement

Advertisement
Author Image

joginder kumar

View all posts

Advertisement
Advertisement
×