ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿਆਂਗੇ: ਜਗਰੂਪ ਗਿੱਲ

10:33 AM Oct 11, 2024 IST
ਬਠਿੰਡਾ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ।

ਮਨੋਜ ਸ਼ਰਮਾ
ਬਠਿੰਡਾ, 10 ਅਕਤੂਬਰ
ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲਾਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਇਥੇ ਮੁੱਖ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕਹੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਖ਼ਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਵੱਲੋਂ ਅਨਾਜ ਮੰਡੀ ਵਿੱਚ ਲਿਆਂਦੀ ਝੋਨੇ ਦੀ ਸੁੱਕੀ ਫ਼ਸਲ ਤੇ ਤਸੱਲੀ ਪ੍ਰਗਟਾਉਂਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਇਸ ਮੌਕੇ ਸਿਖਲਾਈ ਅਧੀਨ ਆਈਏਐੱਸ ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਚੈਅਰਮੇਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਕੌਂਸਲਰ ਸੁਖਜੀਤ ਸਿੰਘ ਢਿੱਲੋਂ, ਪੰਜਾਬ ਖਾਦੀ ਅਤੇ ਪੇਂਡੂ ਉਦਯੋਗ ਬੋਰਡ ਦੇ ਡਾਇਰੈਕਟਰ ਬੱਲੀ ਬਲਜੀਤ ਤੇ ਕਿਸਾਨ ਹਾਜ਼ਰ ਸਨ।

Advertisement

Advertisement