ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ ਆਉਣ ਦਿਆਂਗੇ: ਪਠਾਣਮਾਜਰਾ

07:08 AM Apr 16, 2024 IST
ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 15 ਅਪਰੈਲ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਅਨਾਜ ਮੰਡੀ ਭੁਨਰਹੇੜੀ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਆੜ੍ਹਤੀਆਂ ਵੱਲੋਂ ਤਰਪਾਲਾਂ ਅਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਕਿਸੇ ਵੀ ਕਿਸਾਨ ਦੀ ਫਸਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਗਵਾਈ ਵਿੱਚ ਡੀ.ਐੱਫ.ਸੀ. ਡਾ. ਰਮਿੰਦਰ ਕੌਰ ਤੇ ਡੀ.ਐੱਮ.ਓ. ਅਜੇਪਾਲ ਬਰਾੜ ਵੱਲੋਂ ਸਾਰੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਹਰ ਮੁਸ਼ਕਿਲ ਨੂੰ ਤੁਰੰਤ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਰਦਾਨੇ ਸਮੇਤ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਮੌਸਮ ਬਿਲਕੁਲ ਸਾਫ ਹੋ ਜਾਵੇਗਾ। ਇਸ ਲਈ ਕੋਈ ਵੀ ਜਲਦਬਾਜ਼ੀ ਵਿੱਚ ਕਿਸਾਨ ਨਰਮ ਕਣਕ ਨਾ ਵਢਾਉਣ। ਫਸਲ ਨੂੰ ਸਹੀ ਤਰੀਕੇ ਨਾਲ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ।

Advertisement

Advertisement
Advertisement