ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਕਿਸਾਨ ਅੱਜ ਭੇਟ ਕਰਨਗੇ ਸ਼ਰਧਾਂਜਲੀਆਂ
07:14 AM Oct 03, 2024 IST
ਪੱਤਰ ਪ੍ਰੇਰਕ
ਮਾਨਸਾ, 2 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 3 ਅਕਤੂਬਰ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਤ ਨੂੰ ਮੋਮਬੱਤੀਆਂ ਬਾਲਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਸ ਦਿਨ ਲਖੀਮਪੁਰ ਖੀਰੀ ਕਤਲ ਕਾਂਡ ਦੇ ਪੂਰੇ ਇਨਸਾਫ਼ ਲਈ ਕਾਲੇ ਦਿਵਸ ਵਜੋਂ ਉਸ ਵੇਲੇ ਦੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਰਾਹੀਂ ਸ਼ਹੀਦ ਕੀਤੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਅੱਜ ਮਾਨਸਾ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਤਿੰਨ ਸਾਲ ਬੀਤਣ ਤੋਂ ਮਗਰੋਂ ਵੀ ਨਿਆਂ ਦੇਣ ਤੋਂ ਭਾਜਪਾ ਟਾਲਾ ਵੱਟ ਰਹੀ ਹੈ, ਜਿਸ ਲਈ ਭਾਜਪਾ ਦਾ ਲਗਾਤਾਰ ਵਿਰੋਧ ਕੀਤਾ ਜਾਣਾ ਜ਼ਰੂਰੀ ਹੋ ਗਿਆ ਹੈ।
Advertisement
Advertisement