ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਭਾਜਪਾ ਨੂੰ ਮੂੰਹਤੋੜ ਜਵਾਬ ਦੇਣਗੇ: ਡਾ. ਬਲਬੀਰ ਸਿੰਘ

06:52 AM Apr 23, 2024 IST
ਡਾ. ਬਲਬੀਰ ਸਿੰਘ ਅਨਾਜ ਮੰਡੀ ਦੇਵੀਗੜ੍ਹ ਵਿੱਚ ਆੜ੍ਹਤੀਆਂ ਅਤੇ ਕਿਸਾਨਾਂ ਨਾਲ। -ਫੋਟੋ: ਨੌਗਾਵਾਂ

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 22 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਅਨਾਜ ਮੰਡੀ ਦੇਵੀਗੜ੍ਹ ਵਿੱਚ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਰਾਜਵਿੰਦਰ ਸਿੰਘ ਹਡਾਣਾ ਦੀ ਅਗਵਾਈ ਹੇਠ ਇਕੱਤਰ ਆੜਤੀਆਂ ਅਤੇ ਕਿਸਾਨਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।
ਡਾ. ਬਲਵੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਫ਼ਸਲ ਖ਼ਰੀਦ ਲਈ ਕੀਤੇ ਪੁਖ਼ਤਾ ਪ੍ਰਬੰਧਾਂ ਤੋਂ ਕਿਸਾਨ ਬੇਹੱਦ ਖੁਸ਼ ਹਨ, ਕਿਉਂਕਿ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਘਰਾਂ ਦੇ ਲੋਕਾਂ ਦੇ ਸਹਿਯੋਗ ਨਾਲ ਹੀ ਆਮ ਘਰਾਂ ਦੇ ਪੁੱਤ ਧੀਆਂ ਸਰਕਾਰ ਵਿੱਚ ਲੋਕਾਂ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦਾ ਬਣਦਾ ਹੱਕ ਸਮੇਂ ਨਾਲ ਦੇ ਦੇਵੇ ਤਾਂ ਪੰਜਾਬ ਦੀ ਤਰੱਕੀ ਦੀ ਸਪੀਡ ਦੁੱਗਣੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮੋਦੀ ਸਰਕਾਰ ਦੇ ਸਤਾਏ ਅੰਨਦਾਤਾ ਕਿਸਾਨ ਭਾਜਪਾ ਨੂੰ ਵੋਟ ਨਾ ਪਾ ਕੇ ਮੂੰਹਤੋੜ ਜਵਾਬ ਦੇਣਗੇ। ਕਿਸਾਨ ਹਾਲੇ ਵੀ ਕਾਲੇ ਕਾਨੂੰਨਾਂ ਵਿਰੁੱਧ ਲਗਾਏ ਦਿੱਲੀ ਦੇ ਧਰਨਿਆਂ ਨੂੰ ਨਹੀ ਭੁੱਲੇ। ਉਨ੍ਹਾਂ ਕਿਹਾ ਕਿ ਕਈ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਚੁੱਪੀ ਧਾਰੀ ਬੈਠੀ ਮੋਦੀ ਸਰਕਾਰ ਭਾਵੇਂ ਕਿਸਾਨਾਂ ਦੀ ਸਾਰ ਲੈਣਾ ਠੀਕ ਨਹੀਂ ਸਮਝਦੀ, ਪਰ ਉਸਨੂੰ ਇਸ ਦਾ ਵੱਡਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਜ਼ਰੂਰ ਭੁਗਤਣਾ ਪਵੇਗਾ। ਇਸ ਮੌਕੇ ਰਾਜਵਿੰਦਰ ਸਿੰਘ ਹਡਾਣਾ ਪ੍ਰਧਾਨ ਤੋਂ ਇਲਾਵਾ ਭੁਪਿੰਦਰ ਸਿੰਘ ਮੀਰਾਂਪੁਰ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਬਲਦੇਵ ਸਿੰਘ ਦੇਵੀਗੜ੍ਹ, ਹਰਪਾਲ ਸਿੰਘ ਹਡਾਣਾ, ਮਹੇਸ਼ ਕੁਮਾਰ ਸਿੰਗਲਾ, ਸਿਮਰਨਜੀਤ ਸਿੰਘ ਦੇਵੀਗੜ੍ਹ, ਪੂਰਨ ਚੰਦ ਲਾਂਬਾ, ਗਣੇਸ਼ੀ ਲਾਲ, ਬਿਕਰਮ ਸਿੰਘ ਫਰੀਦਪੁਰ, ਇੰਸਪੈਕਟਰ ਗੁਰਪ੍ਰੀਤ ਸਿੰਘ, ਛਬੀਲ ਦਾਸ, ਯੋਗਰਾਜ, ਜਗਦੀਸ਼ ਕੁਮਾਰ ਆਦਿ ਆੜ੍ਹਤੀ ਅਤੇ ਕਿਸਾਨ ਮੌਜੂਦ ਸਨ।

Advertisement

Advertisement
Advertisement