ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਬਾਦਕਾਰਾਂ ਦੇ ਮਸਲੇ ’ਤੇ ਮੰਤਰੀਆਂ ਨੂੰ ਕਾਲੇ ਝੰਡੇ ਦਿਖਾਉਣਗੇ ਕਿਸਾਨ

06:53 AM Aug 08, 2024 IST
ਬੀਕੇਯੂ (ਡਕੌਂਦਾ) ਦੀ ਇਕੱਤਰਤਾ ’ਚ ਜ਼ਿਲ੍ਹਾ ਪ੍ਰਧਾਨ ਨਾਲ ਹੋਰ ਕਿਸਾਨ ਕਾਰਕੁਨ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 7 ਅਗਸਤ
ਨਜ਼ਦੀਕੀ ਪਿੰਡ ਭੰਮੀਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਜਗਰਾਉਂ ਦੀ ਇਕੱਤਰਤਾ ਬਲਾਕ ਪ੍ਰਧਾਨ ਤਰਸੇਮ ਦਿੰਘ ਬੱਸੂਵਾਲ ਦੀ ਪ੍ਰਧਾਨਗੀ ਹੇਠ ਹੋਈ। ਸੱਕਤਰ ਪਾਲ ਸਿੰਘ ਨਵਾਂ ਡੱਲਾ ਨੇ ਦੱਸਿਆ ਕਿ ਮੀਟਿੰਗ ’ਚ ਸਭ ਤੋਂ ਪਹਿਲਾਂ ਬੀਤੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਅਖਾੜਾ ਦੇ ਗੁਰਮਨ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਕ ਮਤੇ ਰਾਹੀਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ 12 ਅਗਸਤ ਨੂੰ ਮਹਿਲ ਕਲਾਂ ਦੀ ਦਾਣਾ ਮੰਡੀ ’ਚ ਸ਼ਹੀਦ ਕਿਰਨਜੀਤ ਕੌਰ ਦੀ ਯਾਦਗਾਰ ਕਮੇਟੀ ਵੱਲੋਂ ਮਨਾਈ ਜਾ ਰਹੀ ਬਰਸੀ ਦੇ 27 ਸਾਲਾ ਸੰਘਰਸ਼ਸ਼ੀਲ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਵੱਡੀ ਗਿਣਤੀ ’ਚ ਪੰਹੁਚਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਔਰਤ ਮੁਕਤੀ ਜੰਗ ਦਾ ਪ੍ਰਤੀਕ ਬਣੀ ਕਿਰਨਜੀਤ ਕੌਰ ਦੇ ਸਮਾਗਮ ’ਚ ਉੱਚ ਕੋਟੀ ਦੀਆਂ ਵਿਦਵਾਨ ਔਰਤ ਆਗੂਆਂ ਇਸਤਰੀ ਵਰਗ ਦੀ ਅਜੋਕੀ ਹਾਲਤ, ਕਾਰਨ ਅਤੇ ਹੱਲ ਬਾਰੇ ਚਰਚਾ ਕਰਨਗੀਆਂ। ਉਨ੍ਹਾਂ ਦੱਸਿਆ ਕਿ 9 ਅਗਸਤ ‘ਭਾਰਤ ਛੱਡੋ’ ਦਿਵਸ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਪੱਧਰੀ ਮੁਜ਼ਾਹਰੇ ਕੀਤੇ ਜਾਣਗੇ। ਇਕ ਮਤੇ ਰਾਹੀਂ ਕੁਲਰੀਆਂ ਪਿੰਡ ਦੇ ਆਬਾਦਕਾਰਾਂ ਦੇ ਮਸਲੇ ਦਾ ਪੱਕਾ ਹੱਲ ਨਾ ਕਰਨ ਖ਼ਿਲਾਫ਼ ਪੰਜਾਬ ਦੇ ਮੰਤਰੀਆਂ ਨੂੰ 15 ਅਗਸਤ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ’ਚ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧ ਨੂੰ ਸੁਧਾਰਨ ਅਤੇ ਪੂਰੀ ਸਪਲਾਈ ਦੇਣ ਅਤੇ ਪਿੰਡਾਂ ਦੀਆਂ ਸਹਿਕਾਰੀ ਸੁਸਾਇਟੀਆਂ ’ਚ ਡੀਏਪੀ ਦੀ ਨਕਲੀ ਖਾਦ ਵੇਚ ਕੇ ਕੀਤੇ ਘਪਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਵੀ ਮੰਗ ਕੀਤੀ ਗਈ। ਮੀਟਿੰਗ ’ਚ ਬਹਾਦਰ ਸਿੰਘ ਲੱਖਾ, ਤੇਜ ਸਿੰਘ ਲੱਖਾ, ਪਰਮਜੀਤ ਸਿੰਘ ਚੀਮਾ, ਮਨਦੀਪ ਸਿੰਘ, ਨਿਰਮਲ ਸਿੰਘ ਭੰਮੀਪੁਰਾ, ਚਮਕੌਰ ਸਿੰਘ ਚਚਰਾੜੀ, ਅਜਮੇਰ ਸਿੰਘ ਕੋਠੇ ਰਾਹਲਾਂ, ਜਸਪਾਲ ਸਿੰਘ ਤੇ ਅਮਰਜੀਤ ਸਿੰਘ ਬੁਰਜਕਲਾਲਾ ਆਦਿ ਹਾਜ਼ਰ ਸਨ।

Advertisement

Advertisement