For the best experience, open
https://m.punjabitribuneonline.com
on your mobile browser.
Advertisement

ਮੀਤ ਹੇਅਰ ਅਤੇ ਖੁੱਡੀਆਂ ਦੇ ਘਰਾਂ ਅੱਗੇ ਧਰਨੇ ਦੇਣਗੇ ਕਿਸਾਨ

07:19 AM May 03, 2024 IST
ਮੀਤ ਹੇਅਰ ਅਤੇ ਖੁੱਡੀਆਂ ਦੇ ਘਰਾਂ ਅੱਗੇ ਧਰਨੇ ਦੇਣਗੇ ਕਿਸਾਨ
ਬਠਿੰਡਾ ਵਿਚ ਗੱਲਬਾਤ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ। -ਫੋਟੋ: ਪਵਨ ਸ਼ਰਮਾ
Advertisement

ਸ਼ਗਨ ਕਟਾਰੀਆ
ਬਠਿੰਡਾ, 2 ਮਈ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਆਪਣੀਆਂ ਮੰਗਾਂ ਮੰਨਵਾਉਣ ਲਈ 5 ਮਈ ਤੋਂ ਕੈਬਨਿਟ ਮੰਤਰੀ ਮੀਤ ਹੇਅਰ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਅੱਗੇ ਬੇਮਿਆਦੀ ਧਰਨਾ ਪ੍ਰਦਰਸ਼ਨਾਂ ਦੀ ਸ਼ੁਰੂਆਤ ਕਰੇਗੀ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਵਜ਼ੀਰਾਂ ਦਾ ਜਨਤਕ ਤੌਰ ’ਤੇ ਵਿਰੋਧ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ। ਉਨ੍ਹਾਂ ਆਖਿਆ ਕਿ ਪ੍ਰਾਈਵੇਟ ਕੰਪਨੀ ਵੱਲੋਂ ਜੋ ਪਾਈਪ ਲਾਈਨ ਮਹਿਸਾਣਾ (ਗੁਜਰਾਤ) ਤੋਂ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਅਤੇ ਮੌੜ ਏਰੀਏ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਲੰਘਾਈ ਗਈ ਹੈ ਉਸ ਦਾ ਕਿਸਾਨਾਂ ਨੂੰ ਗੁਮਰਾਹ ਕਰ ਕੇ ਦੋ-ਢਾਈ ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੰਘਰਸ਼ ਕਰਨ ਤੋਂ ਬਾਅਦ ਕੰਪਨੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ 15 ਮਈ 2023 ਨੂੰ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਲਿਖ਼ਤੀ ਸਮਝੌਤਾ ਹੋਇਆ ਸੀ ਪਰ ਹਾਲੇ ਤੱਕ ਕੰਪਨੀ ਵੱਲੋਂ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੀਂਹ, ਗੜੇਮਾਰੀ, ਤੂਫ਼ਾਨ ਅਤੇ ਅੱਗ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ। ਉਨ੍ਹਾਂ ਇਹ ਵੀ ਕਿਹਾ ਕਿ ‘ਭਾਰਤ ਮਾਲਾ’ ਸੜਕ ਯੋਜਨਾ ਅਧੀਨ ਐਕੁਆਇਰ ਕੀਤੀ ਜ਼ਮੀਨ ਦਾ ਤਿੰਨ ਪਿੰਡਾਂ ਭਗਵਾਨਗੜ੍ਹ, ਸ਼ੇਰਗੜ੍ਹ ਅਤੇ ਦੁੱਨੇਆਲਾ ਦੇ ਕਿਸਾਨਾਂ ਨੂੰ ਬਹੁਤ ਹੀ ਨਿਗੂਣਾ ਮੁਆਵਜ਼ਾ ਦਿੱਤਾ ਗਿਆ ਹੈ ਜਿਸ ਦੇ ਵਿਰੁੱਧ ਹੁਣ ਉਹ ਸੰਘਰਸ਼ ਕਰ ਰਹੇ ਹਨ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ ਨੇ ਕਿਹਾ ਕਿ ਪਸ਼ੂਆਂ ਨੂੰ ਪਈ ਬਿਮਾਰੀ ਕਾਰਨ ਕਈ ਪਿੰਡਾਂ ’ਚ ਪਸ਼ੂ ਮਰਨ ਨਾਲ ਘਰ ਹੀ ਵਿਹਲੇ ਹੋ ਗਏ ਹਨ ਪਰ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×