ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਸਭਾਵਾਂ ਵਿੱਚ ਆ ਰਹੀ ਡੀਏਪੀ ਖਾਦ ਤੋਂ ਕਿਸਾਨ ਔਖੇ

06:36 AM Jun 13, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੇਹਰ ਸਿੰਘ ਥੇੜੀ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਜੂਨ
ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਨੇ ਸਹਿਕਾਰੀ ਸਭਾਵਾਂ ਵਿੱਚ ਕਥਿਤ ਗ਼ੈਰਮਿਆਰੀ ਡੀਏਪੀ ਖਾਦ ਭੇਜਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਅਤੇ ਕਾਸ਼ਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਜਥੇਬੰਦੀ ਦੇ ਸੂਬਾਈ ਆਗੂ ਮੇਹਰ ਸਿੰਘ ਥੇੜੀ, ਹਕੀਕਤ ਸਿੰਘ ਘੜੂੰਆਂ, ਜੋਗਾ ਸਿੰਘ, ਬਹਾਦਰ ਸਿੰਘ ਨਿਆਮੀਆਂ, ਕੁਲਦੀਪ ਸਿੰਘ ਬਦਨਪੁਰ ਅਤੇ ਭਰਪੂਰ ਸਿੰਘ ਘੜੂੰਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਗ਼ੈਰਮਿਆਰੀ ਡੀਏਪੀ ਖਾਦ ਆ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਸਹਿਕਾਰੀ ਬੈਂਕਾਂ ਦੇ ਮੈਨੇਜਰਾਂ ਵੱਲੋਂ ਕਿਸਾਨਾਂ ਦੇ ਕਰੋੜਾਂ ਰੁਪਏ ਹੜਪ ਲਏ ਗਏ ਸਨ ਅਤੇ ਹੁਣ ਮੁਹਾਲੀ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਗ਼ੈਰਮਿਆਰੀ ਖਾਦ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਖਾਦ ਦੇ ਨਮੂਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਏ ਗਏ ਤਾਂ ਸਾਰੇ ਨਮੂਨੇ ਫੇਲ੍ਹ ਹੋ ਗਏ। ਉਨ੍ਹਾਂ ਕਿਹਾ ਕਿ ਗੁਣਵੱਤਾ ਮਾੜੀ ਹੋਣ ਕਰਕੇ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ।
ਕੁਰਾਲੀ (ਪੱਤਰ ਪ੍ਰੇਰਕ): ਸਮਾਜ ਸੇਵੀ ਸੰਸਥਾ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਨਿਖੇਧੀ ਕਰਦਿਆਂ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਮਿਸ਼ਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਤੇ ਹੋਰ ਆਗੂਆਂ ਨੇ ਦੱਸਿਆ ਸਹਿਕਾਰੀ ਸਭਾਵਾਂ ਵਿੱਚ ਗ਼ੈਰਮਿਆਰੀ ਖਾਦ ਦੀਆਂ ਖ਼ਬਰਾਂ ਹਨ।

Advertisement

Advertisement