ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਰੀਆ ਦੀ ਘਾਟ ਤੋਂ ਕਿਸਾਨ ਪ੍ਰੇਸ਼ਾਨ

07:58 AM Jul 19, 2023 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 18 ਜੁਲਾਈ
ਇਲਾਕੇ ਵਿੱਚ ਇਕ ਪਾਸੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਤਾਂ ਦੂਜੇ ਪਾਸੇ ਕਿਸਾਨਾਂ ਨੂੰ ਯੂਰੀਆ ਦੀ ਘਾਟ ਰੜਕ ਰਹੀ ਹੈ। ਕੁਝ ਕਿਸਾਨਾਂ ਨੇ ਕਿਹਾ ਕਿ ਜਾਣਬੁੱਝ ਕੇ ਯੂਰੀਆ ਦੀ ਕਿੱਲਤ ਪੈਦਾ ਕਰ ਕੇ ਮਹਿੰਗੇ ਭਾਅ ’ਤੇ ਖ਼ਰੀਦਣ ਜਾਂ ਫਿਰ ਯੂਰੀਆ ਨਾਲ ਹੋਰ ਕੀਟਨਾਸ਼ਕ ਆਦਿ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਬਲਾਕ ਪ੍ਰਧਾਨ ਹਰਚੰਦ ਸਿੰਘ ਢੋਲਣ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਹੜ੍ਹਾਂ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਅੰਦਰ ਬਹੁਤ ਤਬਾਹੀ ਮਚਾਈ ਹੈ। ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਕੇ ਮਰ ਗਈਆਂ ਹਨ। ਕਿਸਾਨ ਜਥੇਬੰਦੀ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਰਾਸ਼ਨ, ਹਰਾ ਚਾਰਾ, ਤੂੜੀ, ਝੋਨੇ ਦੀ ਪਨੀਰੀ ਅਤੇ ਗੁਰੂ ਕੇ ਲੰਗਰ ਦੀ ਸੇਵਾ ਸੰਭਾਲ ਲਈ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਸੂਬੇ ਵਿੱਚ ਯੂਰੀਆ ਖਾਦ ਦੀ ਘਾਟ ਖੜ੍ਹੀ ਕਰ ਕੇ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਯੂਰੀਆ ਖਾਦ ਦੀ ਵਰਤੋਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਤੱਕ ਸੀਮਤ ਕੀਤਾ ਜਾਵੇ। ਜੇ ਇਹ ਕਿੱਲਤ ਦੂਰ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।

Advertisement

Advertisement
Tags :
ਕਿਸਾਨਪ੍ਰੇਸ਼ਾਨਯੂਰੀਆ