ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹਿਕਾਰੀ ਸਭਾਵਾਂ ’ਚ ਯੂਰੀਆ ਤੇ ਡੀਏਪੀ ਨਾ ਮਿਲਣ ਤੋਂ ਕਿਸਾਨ ਪ੍ਰੇਸ਼ਾਨ

09:00 AM Jul 08, 2023 IST
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਪੱਤਰ ਪ੍ਰੇਰਕ
ਲਹਿਰਾਗਾਗਾ, 7 ਜੁਲਾਈ
ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਕਿਹਾ ਕਿ ਕੋਆਪਰੇਟਿਵ ਸੁਸਾਇਟੀਆਂ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਤੋਟ ਹੋਣ ਕਾਰਨ ਕਿਸਾਨ ਮਜਬੂਰਨ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਕਰਨ ਲਈ ਮਜਬੂਰ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਸਾਇਟੀਆਂ ਭਰਨ ਉਪਰੰਤ ਵੀ ਕਿਸਾਨਾਂ ਨੂੰ ਬਾਜ਼ਾਰਾਂ ਵਿਚ ਖਾਦ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਕਾਰਨ ਜਿੱਥੇ ਕਿਸਾਨਾਂ ਉੱਤੇ ਆਰਥਿਕਤਾ ਦਾ ਦੂਹਰਾ ਬੋਝ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਯੂਨੀਅਨ ਦੇ ਸਕੱਤਰ ਰਾਮਫਲ ਸਿੰਘ ਜਲੂਰ ਅਤੇ ਖਜ਼ਾਨਚੀ ਲਖਵਿੰਦਰ ਸਿੰਘ ਡੂਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਹਰ ਪਾਸੇ ਮਾਰ ਪੈ ਰਹੀ ਹੈ। ਸਰਕਾਰ ਨੇ ਮੂੰਗੀ ਦਾ ਭਾਅ 7755 ਰੁਪਏ ਕੁਇੰਟਲ ਤੈਅ ਕੀਤਾ ਸੀ ਪਰ ਮੰਗੀ 5500 ਤੋਂ 6200 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕ ਰਹੀ ਹੈ। ਇਸੇ ਤਰ੍ਹਾਂ ਮੱਕੀ ਵੀ 1300 ਰੁਪਏ ਕੁਇੰਟਲ ਨੂੰ ਵਿਕ ਰਹੀ ਹੈ। ਇਸ ਕਰ ਕੇ ਕਿਸਾਨਾਂ ਨੂੰ ਮਜਬੂਰਨ ਸੜਕਾਂ ਰੋਕਣੀਆਂ ਪੈ ਰਹੀਆਂ ਹਨ। ਇਸ ਲਈ ਸਰਕਾਰ ਮੱਕੀ ਅਤੇ ਮੂੰਗੀ ਦੀ ਫ਼ਸਲ ਦੀ ਨਿਰਧਾਰਿਤ ਭਾਅ ’ਤੇ ਖ਼ਰੀਦ ਯਕੀਨੀ ਬਣਾਵੇ। ਇਸ ਸਮੇਂ ਉਨ੍ਹਾਂ ਨਾਲ ਚਮਕੌਰ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਨਿਰਭੈ ਸਿੰਘ, ਬਲਬੀਰ ਸਿੰਘ, ਗੋਗਾ ਸਿੰਘ, ਪ੍ਰਗਟ ਸਿੰਘ, ਰਘਬੀਰ ਸਿੰਘ, ਛੋਟਾ ਸਿੰਘ, ਬਲਵਿੰਦਰ ਸਿੰਘ, ਲੀਲਾ ਸਿੰਘ, ਕਰਨੈਲ ਸਿੰਘ, ਨਿੱਕਾ ਸਿੰਘ, ਕਾਲਾ ਸਿੰਘ, ਬੋਰੀਆਂ ਸਿੰਘ, ਮਲਕੀਤ ਸਿੰਘ, ਛੋਟਾ ਸਿੰਘ, ਤਿੱਤਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Tags :
ਸਹਿਕਾਰੀਸਭਾਵਾਂਕਿਸਾਨਡੀਏਪੀਪ੍ਰੇਸ਼ਾਨਮਿਲਣਯੂਰੀਆ
Advertisement