ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

07:39 AM Dec 12, 2023 IST
ਬੁਢਲਾਡਾ ਦੀ ਅਨਾਜ ਮੰਡੀ ਵਿੱਚ ਝੋਨੇ ਨੂੰ ਸਾਫ਼ ਕਰਦੇ ਹੋਏ ਕਾਮੇ।

ਜੋਗਿੰਦਰ ਸਿੰਘ ਮਾਨ
ਮਾਨਸਾ, 11 ਦਸੰਬਰ
ਪੰਜਾਬ ਸਰਕਾਰ ਨੇ ਭਾਵੇਂ ਕਿ ਪਹਿਲੀ ਵਾਰ ਝੋਨੇ ਦੀ ਖਰੀਦ ਸੂਬੇ ਵਿੱਚ 7 ਦਸੰਬਰ ਤੱਕ ਵਧਾ ਦਿੱਤੀ ਸੀ ਪਰ ਵਧੇ ਹੋਏ ਸਮੇਂ ਵਿੱਚ ਖਰੀਦੇ ਝੋਨੇ ਦਾ ਕਿਸਾਨਾਂ ਨੂੰ ਅੱਜ ਤੱਕ ਭੁਗਤਾਨ ਨਹੀਂ ਕੀਤਾ ਗਿਆ ਹੈ।
ਆੜ੍ਹਤੀਆਂ ਅਤੇ ਕਿਸਾਨਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਹੁਤ ਸਾਰੀਆਂ ਥਾਵਾਂ ’ਤੇ 21 ਨਵੰਬਰ ਤੋਂ ਬਾਅਦ ਖਰੀਦੇ ਗਏ ਝੋਨੇ ਦੀ ਅਦਾਇਗੀ ਨਹੀਂ ਹੋਈ ਹੈ ਜਿਸ ਕਾਰਨ ਕਿਸਾਨਾਂ ਨੂੰ ਨਵੀਂ ਕਿਸਮ ਦੀ ਦਿੱਕਤ ਖੜ੍ਹੀ ਹੋ ਗਈ ਹੈ। ਸਰਕਾਰੀ ਅਦਾਰਿਆਂ ਦਾ ਮੰਨਣਾ ਹੈ ਕਿ ਕਿਸਾਨਾਂ ਨੂੰ ਇਹ ਅਦਾਇਗੀ ਭਾਰਤ ਸਰਕਾਰ ਕੈਸ਼ ਕਰੈਡਿਟ ਲਿਮਿਟ (ਸੀਸੀਐੱਲ) ਰੀਨਿਊ ਨਾ ਹੋਣ ਕਾਰਨ ਅੱਧ-ਵਿਚਾਲੇ ਲਟਕ ਗਈ ਹੈ। ਸੂਬੇ ਵਿੱਚ ਇਸ ਵਾਰ ਹੜ੍ਹ ਆਉਣ ਕਾਰਨ ਬਹੁਤੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਨਵੇਂ ਸਿਰੇ ਤੋਂ ਕਿਸਾਨਾਂ ਨੂੰ ਕਰਨੀ ਪਈ ਸੀ ਜਿਸ ਲਈ ਪੰਜਾਬ ਸਰਕਾਰ ਨੇ ਵੀ ਅੰਨਦਾਤਾ ਨੂੰ ਮੁੜ ਝੋਨਾ ਲਾਉਣ ਲਈ ਉਤਸ਼ਾਹਿਤ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਲਈ ਕੇਂਦਰ ਸਰਕਾਰ ਤੋਂ ਝੋਨੇ ਦੀ ਖਰੀਦ ਲਈ ਇੱਕ ਹਫ਼ਤੇ ਦੀ ਮੋਹਲਤ ਵਧਾ ਲਈ ਸੀ। ਭਾਵੇਂ ਕਿ ਆਮ ਤੌਰ ’ਤੇ ਖਰੀਦ 30 ਨਵੰਬਰ ਨੂੰ ਬੰਦ ਹੋ ਜਾਂਦੀ ਹੈ ਪਰ ਕੁੱਝ ਸਾਲਾਂ ਤੋਂ ਇਹ ਖਰੀਦ (ਪੇਂਡੂ ਖਰੀਦ ਕੇਂਦਰਾਂ) ਨਵੰਬਰ ਦੇ ਤੀਜੇ ਹਫ਼ਤੇ ਹੀ ਬੰਦ ਕਰ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਇਸ ਵਾਰ 21 ਤੋਂ 30 ਨਵੰਬਰ ਤੱਕ ਅਤੇ ਪਹਿਲੀ ਦਸੰਬਰ ਤੋਂ 7 ਦਸੰਬਰ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਕਰੋੜਾਂ ਰੁਪਏ ਦੀ ਅਦਾਇਗੀ ਅੱਜ ਤੱਕ ਨਹੀਂ ਕੀਤੀ ਗਈ ਹੈ। ਆੜ੍ਹਤੀਆਂ ਵੱਲੋਂ ਇਸ ਸਮੇਂ ਦੌਰਾਨ ਖਰੀਦੇ ਗਏ ਝੋਨੇ ਦੇ ਬਿੱਲ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਦੇ ਦਿੱਤੇ ਹੋਏ ਹਨ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬਦਲਾਅ ਦੌਰਾਨ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਕੋਈ ਤਕਲੀਫ਼ ਨਾ ਹੋਣ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਕਿਸਾਨਾਂ ਨੂੰ ਵੇਚੀ ਗਈ ਫ਼ਸਲ ਦੇ ਪੈਸੇ ਵੀ ਸਮੇਂ ਸਿਰ ਨਹੀਂ ਮਿਲ ਰਹੇ ਹਨ।
ਇਸ ਸਬੰਧੀ ਖੁਰਾਕ ਤੇ ਸਪਲਾਈ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਰ ਮਹੀਨੇ ਦੇ ਅਖੀਰ ਵਿੱਚ ਕੈਸ਼ ਕਰੈਡਿਟ ਲਿਮਿਟ ਰੀਨਿਊ ਹੁੰਦੀ ਹੈ, ਜਿਸ ਕਰ ਕੇ ਭੁਗਤਾਨ ਕਰਨ ’ਚ ਕੁੱਝ ਦੇਰੀ ਹੋ ਗਈ ਹੈ। ਹਾਲੇ ਕੇਂਦਰ ਸਰਕਾਰ ਵੱਲੋਂ ਰਾਸ਼ੀ ਨਹੀਂ ਆਈ ਹੈ ਪਰ ਜਲਦੀ ਹੀ ਕਿਸਾਨਾਂ ਨੂੰ ਅਦਾਇਗੀ ਕਰ ਦਿੱਤੀ ਜਾਵੇਗੀ।

Advertisement

Advertisement
Advertisement