For the best experience, open
https://m.punjabitribuneonline.com
on your mobile browser.
Advertisement

ਨਾਥੂਸਰੀ ਚੌਪਟਾ ਵਿੱਚ ਕਿਸਾਨਾਂ ਦਾ ਧਰਨਾ ਜਾਰੀ

02:58 PM Jun 30, 2023 IST
ਨਾਥੂਸਰੀ ਚੌਪਟਾ ਵਿੱਚ ਕਿਸਾਨਾਂ ਦਾ ਧਰਨਾ ਜਾਰੀ
Advertisement

ਏਲਨਾਬਾਦ: ਕਿਸਾਨਾਂ ਵੱਲੋਂ ਬੀਮੇ ਦੇ ਕਲੇਮ ਅਤੇ ਮੁਆਵਜ਼ੇ ਲਈ ਚੌਪਟਾ ਤਹਿਸੀਲ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 56ਵੇਂ ਦਿਨ ਵੀ ਜਾਰੀ ਰਿਹਾ। ਅੱਜ ਰਾਜਸਥਾਨ ਦੇ ਕਿਸਾਨ ਆਗੂ ਕਾਮਰੇਡ ਮੰਗੇਜ਼ ਚੌਧਰੀ ਆਪਣੇ ਸਮਰਥਕਾਂ ਨਾਲ ਧਰਨੇ ਵਾਲੀ ਥਾਂ ‘ਤੇ ਪੁੱਜੇ। ਇਸ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਰਤ ਸਿੰਘ, ਸੂਬਾਈ ਸਕੱਤਰ ਅਮਨ ਬੈਨੀਵਾਲ, ਨਰਿੰਦਰ ਸਹਾਰਨ, ਨੰਦਲਾਲ ਅਤੇ ਦੀਵਾਨ ਸਹਾਰਨ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ 3 ਜੁਲਾਈ ਨੂੰ ਧਰਨੇ ਵਿੱਚ ਸ਼ਾਮਲ ਹੋਣਗੇ। -ਪੱਤਰ ਪ੍ਰੇਰਕ

Advertisement

Advertisement
Tags :
Advertisement
Advertisement
×