For the best experience, open
https://m.punjabitribuneonline.com
on your mobile browser.
Advertisement

ਪਾਣੀ ਦੀ ਦੁਰਵਰਤੋਂ ਲਈ ਖੇਤੀ ਨੂੰ ਕੀਤਾ ਜਾ ਰਿਹੈ ਬਦਨਾਮ: ਰਾਜੇਵਾਲ

08:20 AM May 04, 2024 IST
ਪਾਣੀ ਦੀ ਦੁਰਵਰਤੋਂ ਲਈ ਖੇਤੀ ਨੂੰ ਕੀਤਾ ਜਾ ਰਿਹੈ ਬਦਨਾਮ  ਰਾਜੇਵਾਲ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 3 ਮਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਬਰਾਂ ਦੀ ਸੂਬਾ ਪੱਧਰੀ ਮੀਟਿੰਗ ਇੱਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੱਖ-ਵੱਖ ਸੈਕਟਰਾਂ ਵਿਚ ਵਰਤੇ ਜਾਂਦੇ ਪਾਣੀ ਦੀ ਮਾਤਰਾ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਕਿ ਘਰੇਲੂ ਸੈਕਟਰ, ਸਨਅਤਾਂ, ਜਨਤਕ ਖੇਤਰ ਅਤੇ ਖੇਤੀ ਖੇਤਰ ਦੀ ਵਰਤੋਂ ’ਚ ਆਉਣ ਵਾਲੇ ਪਾਣੀ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਕਿਹੜੇ ਖੇਤਰ ’ਚ ਕਿੰਨਾ ਪਾਣੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਨੂੰ ਲੋੜ ਤੋਂ ਵੱਧ ਪਾਣੀ ਵਰਤਣ ਦੇ ਦੋਸ਼ ਲਗਾ ਕੇ ਬਦਨਾਮ ਕੀਤਾ ਜਾਂਦਾ ਹੈ। ਉਨ੍ਹਾਂ ਚੋਣਾਂ ਦੌਰਾਨ ਪਿੰਡਾਂ ਵਿਚ ਆਉਣ ਵਾਲੇ ਉਮੀਦਵਾਰਾਂ ਨੂੰ ਸ਼ਾਂਤਮਈ ਢੰਗ ਨਾਲ ਸਵਾਲ ਪੁੱਛਣ ਲਈ ਕਿਹਾ। ਉਨ੍ਹਾਂ 21 ਮਈ ਨੂੰ ਵੱਖ ਵੱਖ ਜ਼ਿਲ੍ਹਿਆਂ ਤੋਂ ਜਗਰਾਉਂ ਦੀ ਦਾਣਾ ਮੰਡੀ ਵਿਚ ਹੋਣ ਵਾਲੀ ਕਿਸਾਨ ਮਹਾ-ਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਆਪੋ-ਆਪਣੇ ਸਾਧਨਾਂ ’ਤੇ ਝੰਡੇ ਤੇ ਬੈਨਰ ਲਾ ਕੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਲੁਆਈ ਲਈ ਪਹਿਲੀ ਜੂਨ ਦੀ ਤਰੀਕ ਤੈਅ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਸਮੇਂ ਸਿਰ ਝੋਨੇ ਦੀ ਪਨੀਰੀ ਦਾ ਬਿਜਾਈ ਕਰ ਸਕਣ।
ਇਸ ਮੌਕੇ ਨੇਕ ਸਿੰਘ ਖੋਖ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ ਕੋਟ ਪਨੈਚ, ਘੁੰਮਣ ਸਿੰਘ, ਪਰਮਦੀਪ ਸਿੰਘ, ਹਰਦੀਪ ਸਿੰਘ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×