ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੈਸ਼ਨ ਡਿਜ਼ਾਈਨਿੰਗ: ਗੁਰੂ ਨਾਨਕ ਕਾਲਜ ਨੇ ਬਣਾਈ ਮੈਰਿਟ ’ਚ ਥਾਂ

10:38 AM Sep 02, 2024 IST

ਸ੍ਰੀ ਮੁਕਤਸਰ ਸਾਹਿਬ: ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚੋਂ ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਗੁਰੂ ਨਾਨਕ ਕਾਲਜ ਦੇ ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਪ੍ਰੋ. ਸੀਮਾ ਰਾਣੀ ਨੇ ਦੱਸਿਆ ਕਿ ਬੀ.ਐੱਸਸੀ, ਐੱਫਡੀ ਸਮੈਸਟਰ ਦੂਸਰਾ ਦੀ ਵਿਦਿਆਰਥਣ ਸ਼ਰਨਦੀਪ ਕੌਰ ਨੇ 93.5% ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤੀਸਰਾ, ਸਤਿੰਦਰ ਕੌਰ ਨੇ 93.3% ਅੰਕਾਂ ਨਾਲ ਮੈਰਿਟ ਸੂਚੀ ਵਿੱਚ ਚੌਥਾ ਅਤੇ ਮਨਪ੍ਰੀਤ ਕੌਰ ਨੇ 93% ਅੰਕਾਂ ਨਾਲ ਮੈਰਿਟ ਸੂਚੀ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਾਣਾ ਬਲਜਿੰਦਰ ਕੌਰ ਨੇ ਵਿਭਾਗ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement